ਗਾਇਕ ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਨੇ ਸਾਂਝੀ ਕੀਤੀ ਪਤਨੀ ਦੀ ਪਹਿਲੀ ਤਸਵੀਰ

ਜਲੰਧਰ – ਪੰਜਾਬੀ ਗਾਇਕ ਪਰਮੀਸ਼ ਵਰਮਾ ਦੇ ਛੋਟੇ ਭਰਾ ਸੁਖਨ ਵਰਮਾ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝ ਰਿਹਾ ਹੈ। ਇੰਨੀਂ ਦਿਨੀਂ  ਸੁਖਨ ਵਰਮਾ ਆਪਣੀ ਲਵ ਲਾਈਫ ਨੂੰ ਲੈ ਹਰ ਪਾਸੇ ਛਾਇਆ ਹੋਇਆ ਹੈ। ਹਾਲ ਹੀ ‘ਚ ਸੁਖਨ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਉਹ ਆਪਣੀ ਹੋਣ ਵਾਲੀ ਘਰਵਾਲੀ ਨਾਲ ਨਜ਼ਰ ਆ ਰਿਹਾ ਹੈ।

ਸੋਸ਼ਲ ਮੀਡੀਆ ‘ਤੇ ਜਿਵੇਂ ਹੀ ਸੁਖਨ ਵਰਮਾ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।ਦੱਸ ਦਈਏ ਕਿ ਸੁਖਨ ਵਰਮਾ ਦਾ ਪਤਨੀ ਨਾਲ ਇਹ ਵੀਡੀਓ ਹਲਦੀ ਸੈਰੇਮਨੀ ਦਾ ਹੈ। ਦੋਵੇਂ ਦੇ ਮੂੰਹ ‘ਤੇ ਹਲਦੀ ਲੱਗੀ ਹੋਈ ਹੈ ਅਤੇ ਦੋਵੇਂ ਇੱਕ ਦੂਜੇ ਨੂੰ ਪਿਆਰ ਨਾਲ ਨਿਹਾਰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਸੁਖਨ ਨੇ ਸਾਹਿ ਚਿੱਠੀ ਦੀ ਝਲਕ ਵੀ ਸ਼ੇਅਰ ਕੀਤੀ ਹੈ। ਬੀਤੇ ਦਿਨ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਵਿਆਹ ਦਾ ਮਾਹੌਲ ਵਿਖਾਈ ਦੇ ਰਿਹਾ ਹੈ।ਵੀਡੀਓ ‘ਚ ਤੁਸੀ ਵੇਖ ਸਕਦੇ ਹੋ ਪਰਮੀਸ਼ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦੇ ਹੋਏ ਵਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਪੋਸਟ ਕਰਦਿਆਂ ਪਰਮੀਸ਼ ਨੇ ਕੈਪਸ਼ਨ ‘ਚ ਲਿਖਿਆ, ‘ਵਾਹਿਗੂਰੁ ਮੇਹਰ ਕਰੇ… ਲਵ ਯੂ ਸੁਖਨ… ਵਧਾਈਆਂ… ਵੇਲਕਮ ਹੌਮ ਤਰਨ… 🙏🏻।’ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ‘ਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ।

Add a Comment

Your email address will not be published. Required fields are marked *