ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਬਈ ਦੌਰੇ ਤੋਂ ਪਰਤੇ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਬਈ ਦੇ ਇਤਿਹਾਸਕ ਦੌਰੇ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਦਿੱਲੀ ਹਵਾਈ ਅੱਡੇ ‘ਤੇ ਉਤਰੇ। ਮੋਦੀ ਨੇ ਦੁਬਈ ਵਿਚ ਆਯੋਜਿਤ ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ ਸੀਓਪੀ-28 ਵਿਚ ਹਿੱਸਾ ਲਿਆ। ਦੱਸ ਦੇਈਏ ਕਿ COP28 ਦੇ ਵਿਸ਼ਵ ਜਲਵਾਯੂ ਐਕਸ਼ਨ ਸਮਿਟ ਵਿਚ ਸ਼ਾਮਲ ਹੋਣ ਤੋਂ ਬਾਅਦ, ਪੀ.ਐੱਮ ਮੋਦੀ ਨੇ ਸ਼ੁੱਕਰਵਾਰ ਸ਼ਾਮ ਨੂੰ ਸੰਯੁਕਤ ਅਰਬ ਅਮੀਰਾਤ ਦਾ ਆਪਣਾ ਇਕ ਦਿਨਾ ਦੌਰਾ ਖ਼ਤਮ ਕੀਤਾ।

ਨਿਊਜ਼ ਏਜੰਸੀ ਏ.ਐੱਨ.ਆਈ. ਦੇ ਅਨੁਸਾਰ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵਿੱਟਰ ‘ਤੇ ਇਕ ਪੋਸਟ ਵਿਚ ਕਿਹਾ, ‘ਪ੍ਰਧਾਨ ਮੰਤਰੀ ਦੀ ਯਾਤਰਾ ਨੂੰ ਗਲੋਬਲ ਨੇਤਾਵਾਂ ਨਾਲ ਅਰਥਪੂਰਨ ਗੱਲਬਾਤ ਅਤੇ ਗਲੋਬਲ ਜਲਵਾਯੂ ਕਾਰਵਾਈ ਨੂੰ ਤੇਜ਼ ਕਰਨ ਲਈ ਪਹਿਲਕਦਮੀਆਂ ਦੁਆਰਾ ਪਰਿਭਾਸ਼ਿਤ ਕੀਤਾ ਗਿਆ ਸੀ।’ ਆਪਣੀ UAE ਫੇਰੀ ਦੌਰਾਨ PM ਮੋਦੀ ਨੇ ਕਿਹਾ ਕਿ ਜਲਵਾਯੂ ਵਿਚ ਤਬਦੀਲੀ ਦਾ ਗਲੋਬਲ ਸਾਊਥ ਦੇ ਦੇਸ਼ਾਂ ‘ਤੇ ਬਹੁਤ ਜ਼ਿਆਦਾ ਅਸਰ ਹੋਇਆ ਹੈ। ਉਨ੍ਹਾਂ ਕਿਹਾ ਕਿ ਗਲੋਬਲ ਸਾਊਥ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਜਲਵਾਯੂ ਵਿੱਤ ਅਤੇ ਤਕਨਾਲੋਜੀ ਜ਼ਰੂਰੀ ਹਨ। ਪ੍ਰਧਾਨ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਭਾਰਤ ਸਮੇਤ ਗਲੋਬਲ ਸਾਊਥ ਦੇ ਦੇਸ਼ਾਂ ਦੀ ਜਲਵਾਯੂ ਪਰਿਵਰਤਨ ਵਿੱਚ ਛੋਟੀ ਭੂਮਿਕਾ ਹੈ, ਪਰ ਉਨ੍ਹਾਂ ਉੱਤੇ ਜਲਵਾਯੂ ਪਰਿਵਰਤਨ ਦਾ ਪ੍ਰਭਾਵ ਬਹੁਤ ਜ਼ਿਆਦਾ ਹੈ।

Add a Comment

Your email address will not be published. Required fields are marked *