ਸਿਡਨੀ ’ਚ ਆਉਣ ਵਾਲੇ ਦਿਨਾਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ

ਸਿਡਨੀ – ਪਿਛਲੇ ਕਈ ਦਿਨਾਂ ਤੋਂ ਆਸਟ੍ਰੇਲੀਆ ਵਿੱਚ ਤੇਜ਼ ਹਵਾਵਾਂ, ਬਿਜਲੀ ਚਮਕਣ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਕਾਰਨ ਅੱਤ ਦੀ ਗਰਮੀ ਵਿੱਚ ਮੌਸਮ ਖੁਸ਼ਗਵਾਰ ਬਣਿਆ ਹੋਇਆ ਹੈ। ਸ਼ਨੀਵਾਰ ਸਵੇਰ ਤੋਂ ਹੀ ਚੱਲ ਰਹੀਆਂ ਤੇਜ਼ ਹਵਾਵਾਂ ਨੇ ਰਾਤ ਹੁੰਦਿਆਂ-ਹੁੰਦਿਆਂ ਤੂਫਾਨ ਦਾ ਰੂਪ ਧਾਰਨ ਕਰ ਲਿਆ। ਰਾਤ ਤਕਰੀਬਨ 8.30 ਵਜੇ ਤੇਜ਼ ਮੀਂਹ ਪੈਣ ਦੇ ਨਾਲ ਹੀ ਗੜੇਮਾਰੀ ਸ਼ੁਰੂ ਹੋ ਗਈ, ਜਿਸ ਕਾਰਨ ਕੁਝ ਸਮੇਂ ਲਈ ਪੈਰਾਮਾਟਾ ਅਤੇ ਹੋਰ ਇਲਾਕਿਆਂ ਵਿੱਚ ਜਨਜੀਵਨ ਠੱਪ ਹੋ ਗਿਆ। ਮੌਸਮ ਵਿਭਾਗ ਅਨੁਸਾਰ ਇੱਥੇ ਆਉਣ ਵਾਲੇ ਦਿਨਾਂ ਵਿੱਚ ਰੁਕ-ਰੁਕ ਕੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

Add a Comment

Your email address will not be published. Required fields are marked *