ਅਮਰੀਕੀ ਡਾਲਰ ਮੁਕਾਬਲੇ ਛੇ ਪੈਸੇ ਵਧ ਕੇ ਖੁਲ੍ਹਿਆ ਭਾਰਤੀ ਰੁਪਇਆ

ਮੁੰਬਈ – ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਛੇ ਪੈਸੇ ਵਧ ਕੇ 83.27 ਦੇ ਪੱਧਰ ‘ਤੇ ਪਹੁੰਚ ਗਿਆ। ਘਰੇਲੂ ਬਾਜ਼ਾਰਾਂ ਵਿਚ ਸਕਾਰਾਤਮਕ ਰੁਝਾਨ ਅਤੇ ਵਿਦੇਸ਼ੀ ਫੰਡਾਂ ਦੇ ਨਿਰੰਤਰ ਪ੍ਰਵਾਹ ਨੇ ਭਾਰਤੀ ਮੁਦਰਾ ਨੂੰ ਹੁਲਾਰਾ ਦਿੱਤਾ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ‘ਚ ਰੁਪਿਆ ਡਾਲਰ ਦੇ ਮੁਕਾਬਲੇ 83.28 ‘ਤੇ ਖੁੱਲ੍ਹਿਆ। ਫਿਰ 83.30 ਦੇ ਹੇਠਲੇ ਪੱਧਰ ‘ਤੇ ਪਹੁੰਚਣ ਤੋਂ ਬਾਅਦ ਇਹ 83.27 ਦੇ ਉੱਚ ਪੱਧਰ ‘ਤੇ ਪਹੁੰਚ ਗਿਆ, ਜੋ ਪਿਛਲੀ ਬੰਦ ਕੀਮਤ ਤੋਂ ਛੇ ਪੈਸੇ ਦਾ ਵਾਧਾ ਹੈ। ਸ਼ੁੱਕਰਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 83.33 ‘ਤੇ ਖੁੱਲ੍ਹਿਆ। 

ਇਸ ਦੌਰਾਨ ਦੁਨੀਆ ਦੀਆਂ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.05 ਫੀਸਦੀ ਡਿੱਗ ਕੇ 103.21 ‘ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.53 ਫੀਸਦੀ ਘੱਟ ਕੇ 78.46 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 1,589.61 ਕਰੋੜ ਰੁਪਏ ਦੇ ਸ਼ੇਅਰ ਖ਼ਰੀਦੇ।

Add a Comment

Your email address will not be published. Required fields are marked *