T-20 ਵਿਸ਼ਵ ਕੱਪ ਤੋਂ ਬਾਹਰ ਹੋਣਗੇ Virat Kohli !

ਕ੍ਰਿਕਟ ਵਿਸ਼ਵ ਕੱਪ 2023 ‘ਚ ਅਸਫ਼ਲਤਾਂ ਤੋਂ ਬਾਅਦ, ਕ੍ਰਿਕਟ ਪ੍ਰਸ਼ੰਸਕਾਂ ਵਿਚ ਉਤਸੁਕਤਾ ਹੈ ਕਿ ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਹੁਣ ਆਉਣ ਵਾਲੇ ਟੀ-20 ਵਿਸ਼ਵ ਕੱਪ 2024 ਵਿਚ ਆਪਣੇ ਦੇਸ਼ ਨੂੰ ਖਿਤਾਬ ਤੱਕ ਪਹੁੰਚਾ ਸਕਦੇ ਹਨ। ਇਸ ਦੇ ਨਾਲ ਹੀ ਵਿਰਾਟ ਕੋਹਲੀ ਦੀ ਟੀ-20 ਕ੍ਰਿਕਟ ਤੋਂ ਦੂਰੀ ਵੀ ਸਵਾਲ ਖੜ੍ਹੇ ਕਰ ਰਹੀ ਹੈ। ਹਾਲ ਹੀ ‘ਚ ਕਪਤਾਨ ਰੋਹਿਤ ਸ਼ਰਮਾ, ਕੋਚ ਰਾਹੁਲ ਦ੍ਰਾਵਿੜ, ਚੋਣ ਕਮੇਟੀ ਦੇ ਮੁਖੀ ਅਜੀਤ ਅਗਰਕਰ ਅਤੇ ਬੋਰਡ ਦੇ ਹੋਰ ਅਧਿਕਾਰੀਆਂ ਵਿਚਾਲੇ ਹੋਈ ਬੈਠਕ ‘ਚ ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਰੋਡਮੈਪ ਤਿਆਰ ਕੀਤਾ ਗਿਆ ਹੈ। ਇਸ ‘ਚ ਕਈ ਵੱਡੇ ਖ਼ੁਲਾਸੇ ਹੋਏ ਹਨ।

ਰਿਪੋਰਟ ਮੁਤਾਬਕ ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਸੀਰੀਜ਼ ‘ਚ ਨਾ ਹੋਣ ਦੇ ਬਾਵਜੂਦ ਰੋਹਿਤ ਅਤੇ ਜਸਪ੍ਰੀਤ ਬੁਮਰਾਹ ਦਾ ਟੂਰਨਾਮੈਂਟ ਲਈ ਟੀਮ ‘ਚ ਹੋਣਾ ਯਕੀਨੀ ਹੈ ਪਰ ਕੋਹਲੀ ਦੇ ਖੇਡਣ ‘ਤੇ ਰੇੜਕਾ ਕਾਇਮ ਹੈ। T20I ਅਤੇ IPL ਵਿਚ ਚੰਗੇ ਰਿਕਾਰਡ ਦੇ ਬਾਵਜੂਦ, ਬੋਰਡ ਸ਼ਾਇਦ ਮੱਧ ਕ੍ਰਮ ਵਿਚ ਇਕ ਬਦਲ ਦੀ ਤਲਾਸ਼ ਕਰ ਰਿਹਾ ਹੈ। ਬੀ.ਸੀ.ਸੀ.ਆਈ. ਦੇ ਇਕ ਅਧਿਕਾਰੀ ਨੇ ਨਾਂ ਨਾ ਛਾਪਣ ਦੀ ਸ਼ਰਤ ‘ਤੇ ਕਿਹਾ ਕਿ ਵਿਰਾਟ ਕੋਹਲੀ ਦੀ ਥਾਂ ਈਸ਼ਾਨ ਕਿਸ਼ਨ ਨੂੰ ਮੱਧਕ੍ਰਮ ਵਿਚ ਚੁਣਿਆ ਜਾ ਸਕਦਾ ਹੈ ਕਿਉਂਕਿ ਉਹ ਅਜਿਹੇ ਖਿਡਾਰੀ ਦੀ ਤਲਾਸ਼ ਕਰ ਰਹੇ ਹਨ ਜੋ ਸ਼ੁਰੂ ਤੋਂ ਤੇਜ਼ੀ ਨਾਲ ਬੱਲੇਬਾਜ਼ੀ ਕਰ ਸਕੇ।

ਅਧਿਕਾਰੀ ਨੇ ਇਹ ਵੀ ਕਿਹਾ ਕਿ ਕੋਹਲੀ ਦੇ ਆਈ.ਪੀ.ਐੱਲ 2024 ਦੇ ਪ੍ਰਦਰਸ਼ਨ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਅਧਿਕਾਰੀ ਨੇ ਇਹ ਵੀ ਕਿਹਾ ਕਿ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਕੋਹਲੀ ਦੇ ਭਵਿੱਖ ਬਾਰੇ ਸਲਾਹ ਕੀਤੀ ਜਾਵੇਗੀ। ਕੋਹਲੀ ਦਾ ਰਿਕਾਰਡ ਸ਼ਾਨਦਾਰ ਹੈ। ਜੇਕਰ ਉਹ ਅੱਗੇ ਵਧਣਾ ਚਾਹੁੰਦਾ ਹੈ ਤਾਂ ਉਸ ਦੇ ਫ਼ੈਸਲੇ ਦਾ ਸਨਮਾਨ ਕੀਤਾ ਜਾਵੇਗਾ। ਪਰ ਭਵਿੱਖ ਦੀਆਂ ਯੋਜਨਾਵਾਂ ਲਈ ਹੁਣ ਤੋਂ ਯੋਜਨਾਬੰਦੀ ਜ਼ਰੂਰੀ ਹੈ, ਇਸ ਲਈ ਵਿਰਾਟ ਦਾ ਬੈਕਅੱਪ ਤਿਆਰ ਕੀਤਾ ਜਾ ਰਿਹਾ ਹੈ।

Add a Comment

Your email address will not be published. Required fields are marked *