ਸ੍ਰੀ ਹਰਿਮੰਦਰ ਸਾਹਿਬ ਵਿਖੇ ਧੀਆਂ ਸਣੇ ਮੱਥਾ ਟੇਕਣ ਪਹੁੰਚੇ ਰਾਜ ਬੱਬਰ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਸਟਾਰ ਰਾਜ ਬੱਬਰ ਪਰਿਵਾਰ ਦੇ ਨਾਲ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਰਸ ਭਿੰਨੀ ਬਾਣੀ ਦਾ ਆਨੰਦ ਮਾਣਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਬੱਬਰ ਨੇ ਦੱਸਿਆ ਕਿ ਉਹ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਵਾਹਿਗੁਰੂ ਸਭ ਨੂੰ ਚੜ੍ਹਦੀ ਕਲਾ ਵਿਚ ਰੱਖਣ।

ਇਸ ਮੌਕੇ ਜੂਹੀ ਬੱਬਰ ਨੇ ਦੱਸਿਆ ਕਿ ਅੱਜ ਪਹਿਲੀ ਵਾਰ ਪਿਤਾ ਨਾਲ ਇਸ ਰੂਹਾਨੀਅਤ ਦੇ ਕੇਂਦਰ ਵਿਖੇ  ਨਤਮਸਤਕ ਹੋਣ ਦਾ ਮੌਕਾ ਮਿਲਿਆ ਅਤੇ ਸਮੂਹ ਪਰਿਵਾਰ ਵਲੋਂ ਭੈਣ ਕਜ਼ਰੀ ਦੇ ਵਿਆਹ ਦੀ ਅਰਦਾਸ ਕਰਨ ਪੰਹੁਚੇ ਹਾਂ ਅਤੇ ਮਨ ਨੂੰ ਬਹੁਤ ਹੀ ਅਲੌਕਿਕ ਸ਼ਾਂਤੀ ਮਿਲੀ ਹੈ।

Add a Comment

Your email address will not be published. Required fields are marked *