ਜੁਬੀਲੈਂਟ ਇੰਡਸਟਰੀਜ਼ ਦੇ ਮੈਨੇਜਿੰਗ ਡਾਇਰੈਕਟਰ ਮਨੂ ਆਹੂਜਾ ਦਾ ਦਿਹਾਂਤ

ਨਵੀਂ ਦਿੱਲੀ : ਜੁਬੀਲੈਂਟ ਇੰਡਸਟਰੀਜ਼ ਦੇ ਮੈਨੇਜਿੰਗ ਡਾਇਰੈਕਟਰ (ਐਮਡੀ) ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਮਨੂ ਆਹੂਜਾ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਜੁਬੀਲੈਂਟ ਇੰਡਸਟਰੀਜ਼ ਲਿਮਿਟਿਡ ਨੇ ਐਤਵਾਰ ਨੂੰ ਸ਼ੇਅਰ ਬਾਜ਼ਾਰ ਨੂੰ ਦਿੱਤੀ ਜਾਣਕਾਰੀ ਵਿਚ ਕਿਹਾ, “ਸਾਨੂੰ ਇਹ ਦੱਸਦੇ ਹੋਏ ਅਫਸੋਸ ਹੋ ਰਿਹਾ ਹੈ ਕਿ ਸ਼ਨੀਵਾਰ 9 ਦਸੰਬਰ 2023 ਨੂੰ, ਕੰਪਨੀ ਦੇ ਐਮਡੀ ਅਤੇ ਸੀਈਓ ਮਨੂ ਆਹੂਜਾ ਦਾ ਅਚਾਨਕ ਦਿਹਾਂਤ ਹੋ ਗਿਆ।” ਇਸ ਵਿਚ ਕਿਹਾ ਗਿਆ ਹੈ ਕਿ ਆਹੂਜਾ ਦੀ ਅਚਾਨਕ ਹੋਈ ਮੌਤ ਕੰਪਨੀ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਜੁਬਿਲੈਂਟ ਇੰਡਸਟਰੀਜ਼ ਨੇ ਕਿਹਾ, “ਕੰਪਨੀ ਦੇ ਸਾਰੇ ਨਿਰਦੇਸ਼ਕ ਅਤੇ ਕਰਮਚਾਰੀ ਉਸ ਦੇ ਪਰਿਵਾਰ ਪ੍ਰਤੀ ਸਾਡੀ ਡੂੰਘੀ ਹਮਦਰਦੀ, ਦੁੱਖ ਅਤੇ ਸੰਵੇਦਨਾ ਪ੍ਰਗਟ ਕਰਦੇ ਹਨ। ਆਹੂਜਾ ਮਈ 2018 ਵਿੱਚ ਕੰਪਨੀ ਵਿੱਚ ਸ਼ਾਮਲ ਹੋਏ ਸਨ। ਕੰਪਨੀ ਦੀ ਵੈੱਬਸਾਈਟ ਅਨੁਸਾਰ, ਆਹੂਜਾ XLRI, ਜਮਸ਼ੇਦਪੁਰ ਅਤੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ, ਪਟਿਆਲਾ ਦੇ ਸਾਬਕਾ ਵਿਦਿਆਰਥੀ ਸਨ। ਉਸ ਕੋਲ ਭਾਰਤ ਅਤੇ ਦੱਖਣ ਪੂਰਬੀ ਏਸ਼ੀਆ ਵਿੱਚ ਵਿਭਿੰਨ ਕਾਰੋਬਾਰਾਂ ਅਤੇ ਉਦਯੋਗਾਂ ਦਾ ਭਰਪੂਰ ਅਨੁਭਵ ਸੀ।

Add a Comment

Your email address will not be published. Required fields are marked *