‘ਵਾਰਨਿੰਗ 2’ ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਪ੍ਰਿੰਸ ਕੰਵਲਜੀਤ ਤੋਂ ਬਦਲਾ ਲੈਣ ਆਏ ਗਿੱਪੀ ਗਰੇਵਾਲ

ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਵਾਰਨਿੰਗ 2’ ਦਾ ਧਮਾਕੇਦਾਰ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਟੀਜ਼ਰ ਨੂੰ 1 ਦਸੰਬਰ ਨੂੰ ਰਿਲੀਜ਼ ਹੋਈ ਰਣਬੀਰ ਕਪੂਰ ਦੀ ਫ਼ਿਲਮ ‘ਐਨੀਮਲ’ ਨਾਲ ਸਿਨੇਮਾਘਰਾਂ ’ਚ ਦਿਖਾਇਆ ਗਿਆ ਸੀ ਪਰ ਇਸ ਨੂੰ ਯੂਟਿਊਬ ’ਤੇ ਅੱਜ ਰਿਲੀਜ਼ ਕੀਤਾ ਗਿਆ ਹੈ।ਟੀਜ਼ਰ ਤੋਂ ਪਤਾ ਲੱਗਦਾ ਹੈ ਕਿ ਇਹ ਕਹਾਣੀ ਉਥੋਂ ਹੀ ਸ਼ੁਰੂ ਹੁੰਦੀ ਹੈ, ਜਿਥੇ ‘ਵਾਰਨਿੰਗ 1’ ਨੂੰ ਖ਼ਤਮ ਕੀਤਾ ਗਿਆ ਸੀ। ਪੰਮਾ ਯਾਨੀ ਪ੍ਰਿੰਸ ਕੰਵਲਜੀਤ ਸਿੰਘ ਤੇ ਗੇਜਾ ਯਾਨੀ ਗਿੱਪੀ ਗਰੇਵਾਲ ਦੋਵੇਂ ਜੇਲ ’ਚ ਹਨ। ਦੋਵਾਂ ਦਾ ਆਹਮਣਾ-ਸਾਹਮਣਾ ਵੀ ਟੀਜ਼ਰ ’ਚ ਹੁੰਦਾ ਦੇਖਿਆ ਜਾ ਸਕਦਾ ਹੈ।

ਟੀਜ਼ਰ ’ਚ ਗਿੱਪੀ ਗਰੇਵਾਲ ਨੂੰ ਜ਼ਬਰਦਸਤ ਐਕਸ਼ਨ ਕਰਦੇ ਦੇਖਿਆ ਜਾ ਸਕਦਾ ਹੈ, ਜਦਕਿ ਪ੍ਰਿੰਸ ਕੰਵਲਜੀਤ ਸਿੰਘ ਸ਼ਾਨਦਾਰ ਡਾਇਲਾਗ ਡਿਲਿਵਰੀ ਕਰਦੇ ਨਜ਼ਰ ਆ ਰਹੇ ਹਨ। ‘ਵਾਰਨਿੰਗ 2’ ’ਚ ਗਿੱਪੀ ਗਰੇਵਾਲ ਤੇ ਪ੍ਰਿੰਸ ਕੰਵਲਜੀਤ ਸਿੰਘ ਤੋਂ ਇਲਾਵਾ ਜੈਸਮੀਨ ਭਸੀਨ, ਰਾਹੁਲ ਦੇਵ, ਰਘਵੀਰ ਬੋਲੀ, ਧੀਰਜ ਕੁਮਾਰ ਤੇ ਜੱਗੀ ਸਿੰਘ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਪ੍ਰੋਡਿਊਸ ਗਿੱਪੀ ਗਰੇਵਾਲ ਨੇ ਕੀਤਾ ਹੈ। ਇਸ ਫ਼ਿਲਮ ਨੂੰ ਅਮਰ ਹੁੰਦਲ ਨੇ ਡਾਇਰੈਕਟ ਕੀਤਾ ਹੈ। ਦੁਨੀਆ ਭਰ ’ਚ ਇਹ ਫ਼ਿਲਮ 2 ਫਰਵਰੀ, 2024 ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ।

Add a Comment

Your email address will not be published. Required fields are marked *