ਸ਼ੁਰੂਆਤੀ ਕਾਰੋਬਾਰ ‘ਚ ਸੈਂਸੈਕਸ-ਨਿਫਟੀ ਪੁੱਜੇ ਸਭ ਤੋਂ ਉੱਚੇ ਪੱਧਰ ‘ਤੇ

ਮੁੰਬਈ – ਗਲੋਬਲ ਬਾਜ਼ਾਰ ‘ਚ ਸਕਾਰਾਤਮਕ ਰੁਖ ਦੇ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਸੈਂਸੈਕਸ ਅਤੇ ਨਿਫਟੀ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਏ। ਵਿਦੇਸ਼ੀ ਫੰਡਾਂ ਦੇ ਨਿਰੰਤਰ ਪ੍ਰਵਾਹ ਨੇ ਵੀ ਸਟਾਕਾਂ ਵਿੱਚ ਵਾਧੇ ਨੂੰ ਹੁਲਾਰਾ ਦਿੱਤਾ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 339.36 ਅੰਕਾਂ ਦੀ ਛਾਲ ਮਾਰ ਕੇ 70,853.56 ਦੇ ਆਪਣੇ ਸਰਵਕਾਲੀ ਉੱਚ ਪੱਧਰ ‘ਤੇ ਪਹੁੰਚ ਗਿਆ। ਨਿਫਟੀ 115.45 ਅੰਕ ਵਧ ਕੇ 21,298.15 ਦੇ ਆਪਣੇ ਸਰਵਕਾਲੀ ਉੱਚ ਪੱਧਰ ‘ਤੇ ਪਹੁੰਚ ਗਿਆ। 

ਸੈਂਸੈਕਸ ਦੀਆਂ ਕੰਪਨੀਆਂ ਵਿੱਚ ਜੇਐੱਸਡਬਲਯੂ ਸਟੀਲ, ਇਨਫੋਸਿਸ, ਟਾਟਾ ਸਟੀਲ, ਐੱਚਸੀਐੱਲ ਟੈਕਨਾਲੋਜੀਜ਼, ਟਾਟਾ ਕੰਸਲਟੈਂਸੀ ਸਰਵਿਸਿਜ਼, ਸਨ ਫਾਰਮਾ, ਟਾਟਾ ਮੋਟਰਜ਼ ਅਤੇ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ ਵਿੱਚ ਵਾਧਾ ਹੋਇਆ। ਇਸ ਦੇ ਨਾਲ ਹੀ ਨੈਸਲੇ, ਐਕਸਿਸ ਬੈਂਕ, ਕੋਟਕ ਮਹਿੰਦਰਾ ਬੈਂਕ ਅਤੇ ਅਲਟਰਾਟੈਕ ਸੀਮੈਂਟ ਦੇ ਸ਼ੇਅਰਾਂ ‘ਚ ਗਿਰਾਵਟ ਦਰਜ ਕੀਤੀ ਗਈ। ਹੋਰ ਏਸ਼ੀਆਈ ਬਾਜ਼ਾਰਾਂ ‘ਚ ਚੀਨ ਦਾ ਸ਼ੰਘਾਈ ਕੰਪੋਜ਼ਿਟ, ਹਾਂਗਕਾਂਗ ਦਾ ਹੈਂਗ ਸੇਂਗ, ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ ‘ਚ ਤੇਜ਼ੀ ਰਹੀ।

ਦੂਜੇ ਪਾਸੇ ਵੀਰਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ ‘ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.55 ਫ਼ੀਸਦੀ ਵੱਧ ਕੇ 77.03 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 3,570.07 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

Add a Comment

Your email address will not be published. Required fields are marked *