ਚੀਨ ‘ਚ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਲੋਕਾਂ ਦੀ ਮੌਤ

ਚੀਨ : ਉੱਤਰ-ਪੱਛਮੀ ਚੀਨ ‘ਚ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। 6.2 ਤੀਬਰਤਾ ਦੇ ਇਸ ਭੂਚਾਲ ਤੋਂ ਬਾਅਦ ਗਾਂਸੂ ਅਤੇ ਕਿੰਗਹਾਈ ਪ੍ਰਾਂਤਾਂ ‘ਚ ਹੁਣ ਤੱਕ 111 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਕਿਹਾ ਜਾ ਰਿਹਾ ਹੈ ਕਿ 200 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਭੂਚਾਲ ‘ਚ ਕੁਝ ਇਮਾਰਤਾਂ ਵੀ ਤਬਾਹ ਹੋ ਗਈਆਂ ਹਨ। ਫਿਲਹਾਲ ਲੋਕਾਂ ਨੂੰ ਬਚਾਉਣ ਦਾ ਕੰਮ ਜਾਰੀ ਹੈ। ਯੂ. ਐੱਸ. ਭੂ-ਵਿਗਿਆਨਕ ਸਰਵੇਖਣ ਦੇ ਅਨੁਸਾਰ, ਭੂਚਾਲ (China Earthquake) ਲਾਂਜ਼ੂ, ਗਾਂਸੂ ਤੋਂ ਲਗਭਗ 100 ਕਿਲੋਮੀਟਰ ਦੂਰ ਲਿਨਕਸੀਆ ਚੇਂਗਗੁਆਨਜ਼ੇਨ, ਗਾਂਸੂ ਤੋਂ ਲਗਭਗ 37 ਕਿਲੋਮੀਟਰ ਦੂਰ ਆਇਆ। ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਦੱਸੀ ਜਾ ਰਹੀ ਹੈ।

ਚੀਨੀ ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ (China Earthquake) ਕਾਰਨ ਗਾਂਸੂ ‘ਚ 100 ਲੋਕਾਂ ਦੀ ਜਾਨ ਚਲੀ ਗਈ ਹੈ, ਜਦੋਂ ਕਿ ਕਿੰਗਹਾਈ ‘ਚ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਗਾਂਸੂ ‘ਚ 96 ਅਤੇ ਕਿੰਗਹਾਈ ‘ਚ 124 ਲੋਕ ਜ਼ਖਮੀ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ (China Earthquake) ਦੀ ਤੀਬਰਤਾ 5.9 ਮਾਪੀ ਗਈ ਹੈ।

Add a Comment

Your email address will not be published. Required fields are marked *