ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਦਾ ਕਤਲ

ਗੁਰਦਾਸਪੁਰ – ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇਕ ਨੌਜਵਾਨ ਦਾ ਨਿਊਜ਼ੀਲੈਂਡ ਦੇ ਆਕਲੈਂਡ ’ਚ ਭੇਦਭਰੀ ਹਾਲਤ ’ਚ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ। ਉਕਤ ਨੌਜਵਾਨ ਦੀ ਉਮਰ ਮਹਿਜ 25 ਸਾਲ ਦੱਸੀ ਜਾ ਰਹੀ ਹੈ, ਜੋ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਉਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਜਿਥੇ ਉਸ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟਾ ਹੈ, ਨਾਲ ਹੀ ਉਕਤ ਨੌਜਵਾਨ ਦੇ ਪਿੰਡ ਕੋਟਲੀ ਸ਼ਾਹਪੁਰ ’ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਦੇ ਤਾਏ ਦੇ ਮੁੰਡੇ ਅਤੇ ਪਿੰਡ ਦੇ ਸਰਪੰਚ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਰਮਨਦੀਪ ਸਿੰਘ ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਸਾਲ 2018 ਵਿਚ ਨਿਊਜ਼ੀਲੈਂਡ ਗਿਆ ਸੀ ਅਤੇ ਹੁਣ ਉਥੇ ਇਕ ਕੰਪਨੀ ਵਿਚ ਸਕਿਓਰਿਟੀ ਦਾ ਕੰਮ ਕਰਦਾ ਸੀ। ਬੀਤੇ ਕੱਲ੍ਹ ਹੀ ਉਸ ਦੇ ਇਕ ਦੋਸਤ ਨੂੰ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਰਮਨਦੀਪ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋਈ ਹੈ ਅਤੇ ਪਤਾ ਲੱਗਾ ਹੈ ਕਿ ਕਿਸੇ ਨੇ ਉਸ ਦਾ ਕਤਲ ਕੀਤਾ ਹੈ।

Add a Comment

Your email address will not be published. Required fields are marked *