‘ਐਨੀਮਲ’ ਨੇ 900 ਕਰੋੜ ਦੇ ਕਲੱਬ ’ਚ ਸ਼ਾਮਲ ਹੋਣ ਲਈ ਵਧਾਏ ਕਦਮ

ਬਾਲੀਵੁੱਡ ਫ਼ਿਲਮ ‘ਐਨੀਮਲ’ ਦੀ ਕਮਾਈ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਫ਼ਿਲਮ ਨੇ ਦੁਨੀਆ ਭਰ ’ਚ ਕਮਾਈ ਦੇ ਮਾਮਲੇ ’ਚ ਧੁੰਮਾਂ ਪਾ ਦਿੱਤੀਆਂ ਹਨ। ਸਿਰਫ਼ 17 ਦਿਨਾਂ ਅੰਦਰ ‘ਐਨੀਮਲ’ ਨੇ 835.9 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਇਸ ਦੇ ਨਾਲ ਹੀ ਫ਼ਿਲਮ ਨੇ 900 ਕਰੋੜ ਰੁਪਏ ਦੇ ਕਲੱਬ ’ਚ ਸ਼ਾਮਲ ਹੋਣ ਲਈ ਆਪਣੇ ਕਦਮ ਵਧਾ ਦਿੱਤੇ ਹਨ।

ਵੱਡੀ ਗੱਲ ਇਹ ਹੈ ਕਿ ‘ਐਨੀਮਲ’ ਕੈਨੇਡਾ ਤੇ ਆਸਟ੍ਰੇਲੀਆ ’ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫ਼ਿਲਮ ਬਣ ਗਈ ਹੈ। ਦੱਸ ਦੇਈਏ ਕਿ ‘ਐਨੀਮਲ’ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਭਾਰਤੀ ਫ਼ਿਲਮਾਂ ਦੀ ਲਿਸਟ ’ਚ ਨੌਵੇਂ ਨੰਬਰ ’ਤੇ ਹੈ। ਉਥੇ ਇਸ ਸਾਲ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਭਾਰਤੀ ਫ਼ਿਲਮਾਂ ਦੀ ਲਿਸਟ ’ਚ ‘ਐਨੀਮਲ’ ਤੀਜੇ ਨੰਬਰ ’ਤੇ ਹੈ। ਪਹਿਲੇ ਨੰਬਰ ’ਤੇ ਸ਼ਾਹਰੁਖ ਖ਼ਾਨ ਦੀ ‘ਜਵਾਨ’ ਤੇ ਦੂਜੇ ਨੰਬਰ ’ਤੇ ‘ਪਠਾਨ’ ਫ਼ਿਲਮ ਕਾਬਜ਼ ਹਨ।

Add a Comment

Your email address will not be published. Required fields are marked *