ਦਿਲਜੀਤ ਦੋਸਾਂਝ ਦੇ ਮੁਰੀਦ ਹੋਏ ਸ਼ਾਹਰੁਖ ਖ਼ਾਨ
ਬਾਲੀਵੁੱਡ ਦੇ ਕਿੰਗ ਖ਼ਾਨ ਯਾਨੀ ਸ਼ਾਹਰੁਖ ਖ਼ਾਨ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਡੰਕੀ’ ਨੂੰ ਲੈ ਕੇ ਚਰਚਾ ’ਚ ਹਨ। ਸ਼ਾਹਰੁਖ ਖ਼ਾਨ ਦੀ ਇਹ ਫ਼ਿਲਮ 21 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦਾ ਨਵਾਂ ਗੀਤ ‘ਬੰਦਾ’ ਨਾਂ ਤੋਂ ਰਿਲੀਜ਼ ਹੋਇਆ ਹੈ, ਜਿਸ ਨੂੰ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਗਾਇਆ ਹੈ। ਜਿਵੇਂ ਹੀ ਇਹ ਗੀਤ ਰਿਲੀਜ਼ ਹੋਇਆ ਤਾਂ ਸ਼ਾਹਰੁਖ ਖ਼ਾਨ ਖ਼ੁਦ ਨੂੰ ਦਿਲਜੀਤ ਦੋਸਾਂਝ ਦੀ ਤਾਰੀਫ਼ ਕਰਨ ਤੋਂ ਨਹੀਂ ਰੋਕ ਸਕੇ।
ਸ਼ਾਹਰੁਖ ਖ਼ਾਨ ਨੇ ਲਿਖਿਆ, ‘‘ਦਿਲਜੀਤ ਭਾਅ ਜੀ ਤੁਸੀਂ ਸਭ ਤੋਂ ਕੂਲ ਹੋ। ਤੁਸੀਂ ਹਮੇਸ਼ਾ ਮੇਰੇ ਲਈ ਬਹੁਤ ਸਾਰਾ ਪਿਆਰ ਤੇ ਨਿਮਰਤਾ ਦਿਖਾਈ ਹੈ। ਫੁੱਲ-ਫੁੱਲ ਪੰਜਾਬੀਆਂ ਦੀ ਫਿਤਰਤ ਹੈ ਤੁਹਾਡੇ ’ਚ। ਅਸੀਂ ਤੁਹਾਡੇ ਕੋਲੋਂ ਦਿਲ ਮੰਗੀਏ ਤਾਂ ਤੁਸੀਂ ਜਾਨ ਲੈ ਕੇ ਹਾਜ਼ਰ ਹੋ ਜਾਂਦੇ ਹੋ। ਵੱਡੀ ਜੱਫੀ।’’
ਇਸ ਪੋਸਟ ਤੋਂ ਇਲਾਵਾ ਸ਼ਾਹਰੁਖ ਖ਼ਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਦਿਲਜੀਤ ਦੀ ਇਕ ਵੀਡੀਓ ’ਤੇ ਵੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ’ਚ ਦਿਲਜੀਤ ‘ਬੰਦਾ’ ਗੀਤ ’ਤੇ ਮਸਤੀ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨਾਲ ਸ਼ਾਹਰੁਖ ਖ਼ਾਨ ਨੇ ਕਿਹਾ ਕਿ ਜਿਸ ਤਰ੍ਹਾਂ ਉਹ ਵਾਈਬ ਕਰਦੇ ਹਨ, ਇਹ ਚੀਜ਼ ਉਹ ਵੀ ਸਿੱਖਣਾ ਚਾਹੁੰਦੇ ਹਨ।