CM ਮਾਨ ਵੱਲੋਂ ਯੂਨੀਵਰਸਿਟੀ ਘਟਨਾ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਮੋਹਾਲੀ : ਮੋਹਾਲੀ ਸਥਿਤ ਇਕ ਨਿੱਜੀ ਯੂਨੀਵਰਸਿਟੀ ‘ਚ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਧੀਆਂ ਸਾਡੀ ਇੱਜ਼ਤ, ਸ਼ਾਨ ਅਤੇ ਗੌਰਵ ਹਨ ਅਤੇ ਅਜਿਹੀ ਕੋਈ ਵੀ ਘਟਨਾ ਅਤਿ ਨਿੰਦਣਯੋਗ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਘਟਨਾ ਬਾਰੇ ਜਾਣ ਕੇ ਦੁਖੀ ਹਨ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ।

ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਇਸ ਘਿਨੌਣੇ ਅਪਰਾਧ ਲਈ ਕਸੂਰਵਾਰ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ‘ਚ ਹਨ ਅਤੇ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।

ਭਗਵੰਤ ਮਾਨ ਨੇ ਲੋਕਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ‘ਚ ਨਾ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਇਸ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਅਫ਼ਵਾਹ ਫੈਲਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

Add a Comment

Your email address will not be published. Required fields are marked *