ਚੈੱਕ ਰਿਪਬਲਿਕ ਦੀ ਯੂਨੀਵਰਸਿਟੀ ‘ਚ ਗੋਲੀਬਾਰੀ, 14 ਲੋਕਾਂ ਦੀ ਗਈ ਜਾਨ

ਚੈੱਕ ਰਿਪਬਲਿਕ ਦੇ ਪਰਾਗ ਸ਼ਹਿਰ ਦੀ ਇਕ ਯੂਨੀਵਰਸਿਟੀ ‘ਚ ਇਕ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ਕੀਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਗੋਲੀਬਾਰੀ ‘ਚ 14 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਦਕਿ 25 ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਮਿਲੀ ਹੈ। ਪੁਲਸ ਨੇ ਦੇਸ਼ ਦੀ ਰਾਜਧਾਨੀ ‘ਚ ਹੋਈ ਗੋਲਾਬਾਰੀ ਦੇ ਮੁਲਜ਼ਮਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦੋਣ ਤੋਂ ਬਾਅਦ ਖ਼ੁਦ ਦੇ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪੁਲਸ ਨੇ ‘ਐਕਸ’ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਪੂਰੇ ਇਲਾਕੇ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਚੈੱਕ ਰਿਪਬਲਿਕ ‘ਚ ਗੋਲੀਬਾਰੀ ਵਰਗੀਆਂ ਵਾਰਦਾਤਾਂ ਬਹੁਤ ਘੱਟ ਵਾਪਰਦੀਆਂ ਹਨ। ਇਸ ਤੋਂ ਪਹਿਲਾਂ ਦਸੰਬਰ 2019 ‘ਚ ਵੀ ਇਕ ਵਿਅਕਤੀ ਨੇ ਹਸਪਤਾਲ ਦੇ ਵੇਟਿੰਗ ਏਰੀਏ ‘ਚ ਗੋਲੀਆਂ ਚਲਾ ਕੇ 6 ਲੋਕਾਂ ਦੀ ਜਾਨ ਲੈ ਲਈ ਸੀ ਤੇ ਫਿਰ ਖੁਦ ਨੂੰ ਗੋਲੀ ਮਾਰ ਲ਼ਈ ਸੀ। ਇਸੇ ਤਰ੍ਹਾਂ ਸਾਲ 2015 ‘ਚ ਵੀ ਇਕ ਵਿਅਕਤੀ ਨੇ ਰੈਸਟਰਾਂਟ ‘ਚ ਬੈਠੇ 8 ਲੋਕਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਸੀ ਤੇ ਫਿਰ ਖ਼ੁਦ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। 

Add a Comment

Your email address will not be published. Required fields are marked *