ਗਿੱਪੀ ਗਰੇਵਾਲ ਦੀ ਧਾਰਮਿਕ ਗੀਤ ‘ਸਰਹਿੰਦ’ ਰਿਲੀਜ਼

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਸ਼ਹੀਦ ਸਿੰਘਾਂ ਦੀ ਯਾਦ ‘ਚ ਸ਼ਹੀਦੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗਾਇਕ ਗਿੱਪੀ ਗਰੇਵਾਲ ਆਪਣੇ ਨਵੇਂ ਧਾਰਮਿਕ ਗੀਤ ‘ਸਰਹਿੰਦ’ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ। ਇਹ ਗੀਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਦਿਵਾਉਂਦਾ ਹੈ।  

ਦੱਸ ਦੀਏ ਕਿ ਗਿੱਪੀ ਗਰੇਵਾਲ ਇੱਕ ਚੰਗੇ ਅਦਾਕਾਰ ਹੋਣ ਦੇ ਨਾਲ-ਨਾਲ ਚੰਗੇ ਗਾਇਕ ਵੀ ਹਨ। ਗਿੱਪੀ ਗਰੇਵਾਲ ਫ਼ਿਲਮਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ‘ਚ ਗਿੱਪੀ ਨੇ ਧਾਰਮਿਕ ਗੀਤ ‘ਸਰਹਿੰਦ’ ਦਾ ਪੋਸਟਰ ਤੇ ਵੀਡੀਓ ਨੂੰ ਸੋਸ਼ਲ ਮੀਡੀਆ ਇੰਸਟਾਗ੍ਰਾਮ ‘ਤੇ ਸ਼ੇਅਰ ਕਰਦਿਆਂ ਲਿਖਿਆ ਹੈ, ‘ਸਰਹਿੰਦ ਨੂੰ ਜੇ ਚੱਲਿਆਂ ਤੂੰ ਵੇਖ ਕੇ ਤਾਂ ਆਈਂ ਵੇ, ਖੜਗੇ ਸੀ ਲਾਲ ਨੀਂਹਾਂ ਵਿੱਚ ਚਾਈਂ-ਚਾਈਂ ਵੇ।’ ਗਿੱਪੀ ਦੇ ਇਸ ਧਾਰਮਿਕ ਗੀਤ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫੈਨਜ਼ ਇਸ ਗੀਤ ਨੂੰ ਸੁਨਣ ਤੋਂ ਬਾਅਦ ਬੇਹੱਦ ਭਾਵੁਕ ਹੋ ਗਏ ਅਤੇ ਵੱਡੀ ਗਿਣਤੀ ‘ਚ ਫੈਨਜ਼ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਚਾਰੋ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਪ੍ਰਣਾਮ ਕਰ ਰਹੇ ਹਨ।

ਦੱਸ ਦਈਏ ਕਿ  ਗਿੱਪੀ ਗਰੇਵਾਲ ਲਈ ਸਾਲ 2023 ਬੇਹੱਦ ਚੰਗਾ ਰਿਹਾ ਹੈ। ਇਸ ਸਾਲ ਕਲਾਕਾਰ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਇਆ, ਜਿਨ੍ਹਾਂ ‘ਚੋਂ ‘ਕੈਰੀ ਆਨ ਜੱਟਾ 3’ ਨੇ ਸੁਪਰਹਿੱਟ ਸਾਬਿਤ ਹੋਈ। ਦਰਸ਼ਕਾਂ ਵੱਲੋਂ ਇਸ ਫ਼ਿਲਮ ਨੂੰ ਮਹਿਜ਼ ਪੰਜਾਬ ਹੀ ਵਿਸ਼ਵ ਪੱਧਰ ‘ਤੇ ਵੀ ਭਰਵਾਂ ਹੁੰਗਾਰਾ ਮਿਲਿਆ। ਗਿੱਪੀ ਗਰੇਵਾਲ ਇੱਕ ਚੰਗੇ ਗਾਇਕ ਹੋਣ ਦੇ ਨਾਲ-ਨਾਲ ਚੰਗੇ ਅਦਾਕਾਰ ਵੀ ਹਨ, ਉਹ ਬੀਤੇ ਕਈ ਸਾਲਾਂ ਤੋਂ ਇੰਡਸਟਰੀ ‘ਚ ਹਨ ਤੇ ਆਪਣੇ ਨਵੇਂ-ਨਵੇਂ ਪ੍ਰੋਜੈਕਟਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਹਨ।

Add a Comment

Your email address will not be published. Required fields are marked *