ਪ੍ਰਸਿੱਧ ਗਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਇਸ ਵੇਲੇ ਦੀ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਗੁਰਪ੍ਰੀਤ ਸਿੰਘ ਢੱਟ ਹੁਣ ਸਾਡੇ ‘ਚ ਨਹੀਂ ਰਹੇ। 47 ਸਾਲਾਂ ਦੀ ਉਮਰ ‘ਚ ਉਨ੍ਹਾਂ ਨੇ ਆਖਰੀ ਸਾਹ ਲਏ।  ਦੱਸਿਆ ਜਾ ਰਿਹਾ ਹੈ ਕਿ ਗਾਇਕ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਦੀ ਛਾਤੀ ‘ਚ ਅਚਾਨਕ ਤੇਜ਼ ਦਰਦ ਹੋਇਆ, ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਨ੍ਹਾਂ ਦੀ ਮੌਤ ਹੋ ਗਈ।

ਦੱਸ ਦਈਏ ਕਿ ਗਾਇਕ ਗੁਰਪ੍ਰੀਤ ਸਿੰਘ ਢੱਟ ਮਕਸੂਦਾਂ ਦੇ ਨੇੜੇ ਆਨੰਦ ਨਗਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਜਾਣ ਨਾਲ ਪੰਜਾਬੀ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਢੱਟ ਨੇ ਆਪਣੇ ਗਾਇਕੀ ਕਰੀਅਰ ‘ਚ ਇੰਡਸਟਰੀ ਨੂੰ ਕਈ ਹਿੱਟ ਤੇ ਯਾਦਗਾਰੀ ਗਾਣੇ ਦਿੱਤੇ ਸਨ। ਉਨ੍ਹਾਂ ਦੇ ਜਾਣ ਨਾਲ ਪੰਜਾਬੀ ਸੰਗੀਤ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਗੁਰਪ੍ਰੀਤ ਸਿੰਘ ਢੱਟ ਨੇ ‘ਮੈਨੂੰ ਪੀਣ ਦਿਓ… ਖੂਫੀਆ ਰਿਪੋਰਟ ਆਈ ਲੰਡਨੋਂ…ਸਾਡੇ ਨਾਲੋਂ ਬੋਲਣੋ’, ‘ਗਮ ਤੇਰੇ ਵੈਰਨੇ’,  ‘ਸ਼ਲੇ ਮੁੰਡਿਆ’, ‘ਚਰਖਾ ਗਮਾ ਦਾ’, ‘ਰੁੱਤ ਪਿਆਰ ਦੀ’, ‘ਸੀਟੀ ਸੱਜਣਾ ਦੀ’ ਅਤੇ ‘ਤੇਰੇ ਜਿਹੇ ਸੱਜਣਾ ਦੇ ਵੀ ਗਈ’ ਤੋਂ ਇਲਾਵਾ ਹੋਰ ਬਹੁਤ ਸਾਰੇ ਹਿੱਟ ਗੀਤਾਂ ਨੂੰ ਆਵਾਜ਼ ਦਿੱਤੀ ਹੈ।

Add a Comment

Your email address will not be published. Required fields are marked *