ਗਾਇਕ ਗੁਰਦਾਸ ਮਾਨ ਦੀ ਪੋਤੇ ਨਾਲ ਪਹਿਲੀ ਝਲਕ ਵਾਇਰਲ

ਪੰਜਾਬੀ ਸੰਗੀਤ ਜਗਤ ‘ਚ ‘ਬਾਬਾ ਬੋਹੜ’ ਦੇ ਨਾਂ ਨਾਲ ਜਾਣੇ ਜਾਣ ਵਾਲੇ ਗਾਇਕ ਗੁਰਦਾਸ ਮਾਨ ਇੰਨੀਂ ਦਿਨੀਂ ਆਪਣੇ ਪੋਤਰੇ ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ ‘ਚ ਗੁਰਦਾਸ ਮਾਨ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਇਕ ਛੋਟੇ ਬੱਚੇ ਨਾਲ ਲਾਡ ਲਡਾਉਂਦੇ ਨਜ਼ਰ ਆ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਇਹ ਬੱਚਾ ਕੋਈ ਹੋਰ ਨਹੀਂ ਸਗੋਂ ਉਨ੍ਹਾਂ ਦੇ ਪੁੱਤਰ ਗੁਰਿਕ ਮਾਨ ਦਾ ਪੁੱਤਰ ਹੈ। ਇਸ ਵੀਡੀਓ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਗੁਰਦਾਸ ਮਾਨ ਨੂੰ ਕੁਮੈਂਟ ਕਰਕੇ ਵਧਾਈਆਂ ਦੇ ਰਹੇ ਹਨ। ਦੱਸ ਦਈਏ ਕਿ ਗੁਰਦਾਸ ਮਾਨ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ। ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਅਨੇਕਾਂ ਹੀ ਹਿੱਟ ਗੀਤ ਦਿੱਤੇ ਹਨ, ਜੋ ਅੱਜ ਵੀ ਉਸੇ ਤਰ੍ਹਾਂ ਸੁਣੇ ਜਾਂਦੇ ਹਨ ਜਿੰਨੇ ਕਿ ਕੁਝ ਦਹਾਕੇ ਪਹਿਲਾਂ ਸੁਣੇ ਜਾਂਦੇ ਸਨ।

ਨਿਮਰ ਸੁਭਾਅ ਦੇ ਮਾਲਕ ਗੁਰਦਾਸ ਮਾਨ ਅੱਜ ਸ਼ੌਹਰਤ ਦੀਆਂ ਬੁਲੰਦੀਆਂ ‘ਤੇ ਹਨ ਪਰ ਉਨ੍ਹਾਂ ਨੇ ਕਦੇ ਵੀ ਆਪਣੀ ਸ਼ੌਹਰਤ ਨੂੰ ਖੁਦ ‘ਤੇ ਹਾਵੀ ਨਹੀਂ ਹੋਣ ਦਿੱਤਾ। ਆਪਣੇ ਇਸੇ ਖੂਬੀ ਦੀ ਬਦੌਲਤ ਉਹ ਪਲਾਂ ‘ਚ ਸੱਤ ਬਿਗਾਨੇ ਨੂੰ ਵੀ ਆਪਣਾ ਬਣਾ ਲੈਂਦੇ ਹਨ। ਗੁਰਦਾਸ ਮਾਨ ਨੇ ਗੀਤਾਂ ਦੇ ਨਾਲ-ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ, ਜਿਸ ‘ਚ ‘ਉੱਚਾ ਦਰ ਬਾਬੇ ਨਾਨਕ ਦਾ’, ‘ਸੁਖਮਣੀ’, ‘ਵਾਰਿਸ ਸ਼ਾਹ’, ‘ਇਸ਼ਕ ਦਾ ਵਾਰਿਸ’, ‘ਦਿਲ ਵਿਲ’,  ‘ਪਿਆਰ ਵਿਆਰ’, ‘ਨਨਕਾਣਾ’ ਸਣੇ ਕਈ ਫ਼ਿਲਮਾਂ ‘ਚ ਉਹ ਆਪਣੀ ਬਿਹਤਰੀਨ ਅਦਾਕਾਰੀ ਵਿਖਾ ਚੁੱਕੇ ਹਨ। ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਕੰਮ ਕਰ ਚੁੱਕੇ ਹਨ । 

Add a Comment

Your email address will not be published. Required fields are marked *