ਪੰਜਾਬ ‘ਚ ਧੁੰਦ ਕਾਰਨ ਖੜ੍ਹੀਆਂ ਗੱਡੀਆਂ ‘ਚ ਵੱਜਿਆ ਤੇਜ਼ ਰਫ਼ਤਾਰ ਟਰੱਕ

ਬਠਿੰਡਾ : ਪੰਜਾਬ ‘ਚ ਠੰਡ ਵੱਧਣ ਦੇ ਨਾਲ ਹੀ ਸੰਘਣੀ ਧੁੰਦ ਵੀ ਪੈਣੀ ਸ਼ੁਰੂ ਹੋ ਗਈ, ਜਿਸ ਕਾਰਨ ਰੋਜ਼ਾਨਾ ਵੱਡੇ ਹਾਦਸੇ ਵਾਪਰ ਰਹੇ ਹਨ। ਹੁਣ ਬਠਿੰਡਾ ‘ਚ ਧੁੰਦ ਕਾਰਨ ਹਾਦਸਾ ਵਾਪਰਿਆ, ਜਿੱਥੇ 4 ਗੱਡੀਆਂ ਦੀ ਭਿਆਨਕ ਟੱਕਰ ਹੋ ਗਈ। ਇੱਥੇ ਹਾਜੀਰਤਨ ਚੌਂਕ ‘ਤੇ ਰੈੱਡ ਲਾਈਟ ‘ਤੇ ਖੜ੍ਹੀਆਂ ਇਨ੍ਹਾਂ ਗੱਡੀਆਂ ‘ਚ ਪਿੱਛੋਂ ਆ ਰਹੇ ਇਕ ਟਰੱਕ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।

ਇਹ ਹਾਦਸਾ ਧੁੰਦ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਚੰਗੀ ਗੱਲ ਇਹ ਰਹੀ ਕਿ ਕਾਰ ਸਵਾਰ ਲੋਕਾਂ ਨੂੰ ਜ਼ਿਆਦਾ ਸੱਟਾਂ ਨਹੀਂ ਲੱਗੀਆਂ ਅਤੇ ਬਚਾਅ ਹੋ ਗਿਆ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਮੋਗਾ ‘ਚ ਅਜਿਹਾ ਹੀ ਹਾਦਸਾ ਵਾਪਰਿਆ ਸੀ, ਜਿੱਥੇ ਮੋਗਾ ‘ਚ 4 ਗੱਡੀਆਂ ਦੀ ਭਿਆਨਕ ਟੱਕਰ ਹੋਈ ਸੀ। ਦੂਜੇ ਪਾਸੇ ਬਿਆਸ ‘ਚ ਵੀ ਧੁੰਦ ਕਾਰਨ ਵੱਡਾ ਹਾਦਸਾ ਵਾਪਰਿਆ ਸੀ ਅਤੇ ਇਕ ਟਰੱਕ ਫਲਾਈਓਵਰ ਤੋਂ ਹੇਠਾਂ ਡਿੱਗ ਗਿਆ ਸੀ। ਇਸ ਲਈ ਵਾਹਨ ਚਾਲਕਾਂ ਨੂੰ ਚਾਹੀਦਾ ਹੈ ਕਿ ਧੁੰਦ ਦੌਰਾਨ ਉਹ ਆਪਣੇ ਵਾਹਨਾਂ ਦੀ ਰਫ਼ਤਾਰ ਹੌਲੀ ਰੱਖਣ ਤਾਂ ਜੋ ਹਾਦਸਿਆਂ ਤੋਂ ਬਚਿਆ ਜਾ ਸਕੇ।

Add a Comment

Your email address will not be published. Required fields are marked *