ਹੁਣ 200 ਕਰੋੜ ਦੀ ਮਨੀ ਲਾਂਡਰਿੰਗ ’ਚ ਸ਼ਾਮਲ ਨੋਰਾ ਫਤੇਹੀ ਦੇ ਜੀਜੇ ਦਾ ਨਾਂ

ਮੁੰਬਈ- ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਹਾਲ ਹੀ ’ਚ ਦਿੱਲੀ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ (EOW) ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ’ਚ ਸੰਮਨ ਜਾਰੀ ਕੀਤਾ ਸੀ। ਅਦਾਕਾਰਾ ਦੀ ਜੈਕਲੀਨ ਫਰਨਾਂਡੀਜ਼ ਦੀ ਤਰ੍ਹਾਂ ਪਿੰਕੀ ਇਰਾਨੀ ਦੇ ਸਾਹਮਣੇ ਬੈਠ ਕੇ ਵੀ ਪੁੱਛਗਿੱਛ ਕੀਤੀ ਗਈ। EOW ਨੇ ਵੀਰਵਾਰ ਨੂੰ 6 ਘੰਟੇ ਤੱਕ ਪੁੱਛਗਿੱਛ ਕੀਤੀ। ਇਸ ਦੇ ਨਾਲ ਹੀ ਇਸ ਮਾਮਲੇ ’ਚ ਨੋਰਾ ਦੇ ਸਾਲੇ ਦਾ ਨਾਂ ਵੀ ਸਾਹਮਣੇ ਆਇਆ ਹੈ। ਅਜਿਹੇ ’ਚ ਨੋਰਾ ਦੇ ਸਾਲੇ ਮਹਿਬੂਬ ਉਰਫ਼ ਬੌਬੀ ਖ਼ਾਨ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ, ਜਿਸ ’ਚ ਪਤਾ ਲੱਗਾ ਹੈ ਕਿ ਬੌਬੀ ਖ਼ਾਨ ਨੂੰ ਸੁਕੇਸ਼ ਤੋਂ 65 ਲੱਖ ਦੀ BMW ਤੋਹਫ਼ੇ ’ਚ ਮਿਲੀ ਸੀ।

ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਨੋਰਾ ਫਤੇਹੀ ਨੇ ਦੱਸਿਆ ਕਿ ਉਹ ਸੁਕੇਸ਼ ਚੰਦਰਸ਼ੇਖਰ ਦੀ ਪਤਨੀ ਲੀਨਾ ਮਾਰੀਆ ਦੇ ਚੈਰਿਟੀ ਈਵੈਂਟ ’ਚ ਗਈ ਸੀ, ਜਿਸ ਤੋਂ ਬਾਅਦ ਸੁਕੇਸ਼ ਨੇ ਨੋਰਾ ਫਤੇਹੀ ਨੂੰ ਬੀਐੱਮਡਬਲਿਊ ਕਾਰ ਦੇਣ ਦੀ ਗੱਲ ਕੀਤੀ।ਉਸ ਕੋਲ ਪਹਿਲਾਂ ਤੋਂ ਹੀ ਕਾਰ ਸੀ ਅਤੇ ਇਸ ਲਈ ਉਸ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ ਪਰ ਹੁਣ ਜਾਂਚ ਤੋਂ ਪਤਾ ਲੱਗਾ ਹੈ ਕਿ ਸੁਕੇਸ਼ ਨੇ ਨੋਰਾ ਫਤੇਹੀ ਦੇ ਜੀਜਾ ਬੌਬੀ ਨੂੰ ਕਰੀਬ 65 ਲੱਖ ਰੁਪਏ ਦੀ BMW ਕਾਰ ਗਿਫ਼ਟ ਕੀਤੀ ਸੀ।

ਜਦੋਂ ਸੁਕੇਸ਼ ਚੰਦਰਸ਼ੇਖਰ ਨੇ ਨੋਰਾ ਫਤੇਹੀ ਨੂੰ BMW ਦੇਣ ਦੀ ਗੱਲ ਕੀਤੀ ਸੀ। ਇਸ ਤੋਂ ਬਾਅਦ ਅਦਾਕਾਰਾ ਕੋਲ ਸ਼ੇਖਰ ਨਾਮ ਦਾ ਵਿਅਕਤੀ ਸੌਦਾ ਕਰਨ ਲਈ ਪਹੁੰਚਿਆ ਸੀ, ਜਿਸ ਨੂੰ ਨੋਰਾ ਨੇ ਆਪਣੇ ਜੀਜਾ ਬੌਬੀ ਦਾ ਨੰਬਰ ਦਿੱਤਾ ਅਤੇ ਕਿਹਾ ਕਿ ਉਸ ਨੂੰ BMW ਦੀ ਲੋੜ ਨਹੀਂ ਹੈ, ਇਸ ਲਈ ਬੌਬੀ ਨੂੰ ਕਾਰ ਦੀ ਪੇਸ਼ਕਸ਼ ਕੀਤੀ ਗਈ ਸੀ। ਜਾਣਕਾਰੀ ਮੁਤਾਬਕ ਇਹ ਕਾਰ ਬੌਬੀ ਦੇ ਨਾਂ ’ਤੇ ਰਜਿਸਟਰਡ ਹੋਈ ਹੈ।

ਪੁੱਛਗਿੱਛ ਦੌਰਾਨ ਨੋਰਾ ਫਤੇਹੀ ਦਾ ਕਹਿਣਾ ਹੈ ਕਿ ਉਹ ਪਿੰਕੀ ਇਰਾਨੀ ਜਾਂ ਸੁਕੇਸ਼ ਚੰਦਰਸ਼ੇਖਰ ਨੂੰ ਕਦੇ ਨਹੀਂ ਮਿਲੀ। ਇਸ ਤੋਂ ਪਹਿਲਾਂ ਉਸ ਨੇ ਇਹ ਵੀ ਦੱਸਿਆ ਸੀ ਕਿ ਉਸ ਨੂੰ ਸੁਕੇਸ਼ ਦੇ ਅਪਰਾਧਿਕ ਰੁਝਾਨ ਬਾਰੇ ਕੋਈ ਜਾਣਕਾਰੀ ਨਹੀਂ ਸੀ। ਜਦੋਂ ਨੋਰਾ ਨੂੰ ਸ਼ੱਕ ਹੋਇਆ ਕਿ ਕੁਝ ਗਲਤ ਹੈ, ਤਾਂ ਉਸਨੇ ਆਪਣੇ ਆਪ  ਨੂੰ ਇਸ ਮਾਮਲੇ ਤੋਂ ਦੂਰ ਕਰ ਲਿਆ।

ਇਹ EOW ਦੀ ਨੋਰਾ ਤੋਂ ਪੰਜਵੀਂ ਪੁੱਛਗਿੱਛ ਸੀ। EOW ਟੀਮ ਚਾਰ ਹੋਰ ਅਦਾਕਾਰਾਂ- ਨਿਕਿਤਾ ਤੰਬੋਲੀ, ਚਾਹਤ ਖੰਨਾ, ਸੋਫੀਆ ਸਿੰਘ ਅਤੇ ਆਰੂਸ਼ਾ ਪਾਟਿਲ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਇਨ੍ਹਾਂ ਸਾਰਿਆਂ ਨੇ ਸੁਕੇਸ਼ ਨਾਲ ਤਿਹਾੜ ਜੇਲ੍ਹ ’ਚ ਮੁਲਾਕਾਤ ਕੀਤੀ ਸੀ।

Add a Comment

Your email address will not be published. Required fields are marked *