22 ਜਨਵਰੀ ਨੂੰ ਰਾਮ ਮੰਦਰ ਦੇ ਉਦਘਾਟਨ ਨਾਲ ਹੀ ਦੇਸ਼ ’ਚ ਹੋਵੇਗਾ 50,000 ਕਰੋੜ ਦਾ ਕਾਰੋਬਾਰ

ਨਵੀਂ ਦਿੱਲੀ – ਆਗਾਮੀ 22 ਜਨਵਰੀ ਨੂੰ ਅਯੁੱਧਿਆ ਧਾਮ ’ਚ ਸ਼੍ਰੀ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਦਾ ਦਿਨ ਹਰ ਲਿਹਾਜ ਨਾਲ ਇਤਿਹਾਸਿਕ ਬਣਨ ਜਾ ਰਿਹਾ ਹੈ। ਮੰਦਰ ਲਈ ਦੇਸ਼ ਭਰ ਦੇ ਸਾਰੇ ਵਰਗਾਂ ਦੇ ਲੋਕਾਂ ’ਚ ਬੇਹੱਦ ਉਤਸ਼ਾਹ ਅਤੇ ਉਮੰਗ ਦਿਖਾਈ ਦੇ ਰਹੀ ਹੈ। ਇਹੀ ਕਾਰਨ ਹੈ ਕਿ ਸ਼੍ਰੀ ਰਾਮ ਮੰਦਰ ਦੇ ਉਦਘਾਟਨ ਦੇ ਨਾਲ ਹੀ ਦੇਸ਼ ਵਿਚ ਲਗਭਗ 50,000 ਕਰੋੜ ਰੁਪਏ ਤੋਂ ਵੱਧ ਦਾ ਕਾਰੋਬਾਰ ਹੋਵੇਗਾ। ਦੇਸ਼ ਵਿਚ ਇਸ ਵਾਧੂ ਵਪਾਰ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੇ ਸੂਬਿਆਂ ਵਿਚ ਵਪਾਰੀਆਂ ਨੇ ਭਰਪੂਰ ਤਿਆਰੀਆਂ ਕਰ ਲਈਆਂ ਹਨ।

ਕਨਫੈੱਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਸ (ਕੈਟ) ਦੇ ਕੌਮੀ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ ਨੇ ਕਿਹਾ ਕਿ ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਸਨਾਤਨ ਅਰਥਵਿਵਸਥਾ ਦੀਆਂ ਜੜ੍ਹਾਂ ਭਾਰਤ ’ਚ ਬਹੁਤ ਡੂੰਘੀਆਂ ਹਨ। ਇਸ ਦਰ ਮਿਆਨ ਕੈਟ ਦੇ ਕੌਮੀ ਪ੍ਰਧਾਨ ਬੀ. ਸੀ. ਭਰਤੀਆ ਅਤੇ ਖੰਡੇਲਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ 22 ਜਨਵਰੀ ਨੂੰ ਰਾਮ ਰਾਜ ਦਿਵਸ ਵਜੋਂ ਐਲਾਨਿਆ ਜਾਵੇ, ਕਿਉਂਕਿ ਸ਼੍ਰੀ ਰਾਮ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਸੱਭਿਅਤਾ ਅਤੇ ਮਰਿਆਦਾ ਦੇ ਪ੍ਰਤੀਕ ਹਨ ਅਤੇ ਰਾਮ ਦਾ ਰਾਜ ਸਹੀ ਅਰਥਾਂ ਵਿਚ ਇਨ੍ਹਾਂ ਸਾਰੇ ਅਹਿਮ ਬਿੰਦੂਆਂ ਦਾ ਅਸਲ ਦਰਸ਼ਨ ਹੈ।

ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਭਰਤੀਆ ਅਤੇ ਖੰਡੇਲਵਾਲ ਨੇ ਦੱਸਿਆ ਕਿ ਵਿਸ਼ਵ ਹਿੰਦੂ ਪਰਿਸ਼ਦ ਦੀ ਅਪੀਲ ’ਤੇ ਦੇਸ਼ ਭਰ ’ਚ ਸ਼੍ਰੀ ਰਾਮ ਮੰਦਰ ਦੇ ਉਦਘਾਟਨ ਨੂੰ ਲੈ ਕੇ, ਜਿਸ ਅਭਿਆਸ ਨੂੰ 1 ਜਨਵਰੀ ਤੋਂ ਚਲਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ ਜੋ ਉਤਸ਼ਾਹ ਦੇਸ਼ ਭਰ ਦੇ ਲੋਕਾਂ ਵਿਚ ਦਿਖਾਈ ਦੇ ਰਿਹਾ ਹੈ, ਉਸ ਨਾਲ ਦੇਸ਼ ਦੇ ਸਾਰੇ ਸੂਬਿਆਂ ਵਿਚ ਵਪਾਰ ਦੇ ਵੱਡੇ ਮੌਕੇ ਦਿਖਾਈ ਦੇ ਰਹੇ ਹਨ।

Add a Comment

Your email address will not be published. Required fields are marked *