ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ‘ਤੇ ਲੱਗਾ ਰੇਪ ਦਾ ਦੋਸ਼

ਕਾਠਮਾਂਡੂ : ਨੇਪਾਲ ਦੀ ਰਾਸ਼ਟਰੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੰਦੀਪ ਲਾਮੀਚਾਨੇ ਨੂੰ ਸ਼ੁੱਕਰਵਾਰ ਨੂੰ ਇਕ ਅਦਾਲਤ ਨੇ ਨਾਬਾਲਗ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਪਾਇਆ। ਨੇਪਾਲ ਦੀ ਅਦਾਲਤ ਨੇ ਜਨਵਰੀ ਵਿਚ ਲਾਮੀਚਾਨੇ ਨੂੰ ਰਿਹਾਅ ਕਰ ਦਿੱਤਾ ਸੀ, ਜਿਸ ਨੂੰ ਪਿਛਲੇ ਸਾਲ ਅਗਸਤ ਵਿਚ ਕਾਠਮੰਡੂ ਵਿਚ ਇਕ ਹੋਟਲ ਦੇ ਕਮਰੇ ਵਿਚ 17 ਸਾਲਾ ਲੜਕੀ ਵੱਲੋਂ ਬਲਾਤਕਾਰ ਦਾ ਦੋਸ਼ ਲਾਉਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।

23 ਸਾਲਾ ਲਾਮੀਚਾਨੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਵਿਚ ਖੇਡਣ ਵਾਲਾ ਨੇਪਾਲ ਦਾ ਪਹਿਲਾ ਕ੍ਰਿਕਟਰ ਹੈ। ਉਸ ਨੇ 2018 ਵਿਚ ਦਿੱਲੀ ਕੈਪੀਟਲਜ਼ ਫਰੈਂਚਾਇਜ਼ੀ ਲਈ ਆਪਣਾ ਡੈਬੀਊ ਮੈਚ ਖੇਡਿਆ ਸੀ। ਕਾਠਮੰਡੂ ਪੋਸਟ ਦੀ ਰਿਪੋਰਟ ਅਨੁਸਾਰ, ਜਸਟਿਸ ਸ਼ਿਸ਼ੀਰ ਰਾਜ ਧਾਕਲ ਦੇ ਸਿੰਗਲ ਬੈਂਚ ਨੇ ਸ਼ੁੱਕਰਵਾਰ ਨੂੰ ਇਹ ਹੁਕਮ ਦਿੱਤਾ। ਅੰਤਿਮ ਸੁਣਵਾਈ ਐਤਵਾਰ ਨੂੰ ਸ਼ੁਰੂ ਹੋਈ। ਕਾਠਮੰਡੂ ਜ਼ਿਲ੍ਹਾ ਅਦਾਲਤ ਨੇ ਸ਼ੁੱਕਰਵਾਰ ਨੂੰ ਲਾਮੀਚਾਨੇ ਨੂੰ ਬਲਾਤਕਾਰ ਦਾ ਦੋਸ਼ੀ ਠਹਿਰਾਇਆ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਲਾਮੀਚਾਨੇ ਦੀ ਸਜ਼ਾ ਦਾ ਫ਼ੈਸਲਾ ਅਗਲੀ ਸੁਣਵਾਈ ‘ਤੇ ਕੀਤਾ ਜਾਵੇਗਾ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹੈ। 12 ਜਨਵਰੀ ਨੂੰ ਪਾਟਨ ਹਾਈ ਕੋਰਟ ਨੇ ਉਸ ਦੀ ਰਿਹਾਈ ਦੇ ਹੁਕਮ ਦਿੱਤੇ ਸਨ।

Add a Comment

Your email address will not be published. Required fields are marked *