ਪੰਜਾਬ ’ਚ ਪੈ ਰਹੀ ਸੰਘਣੀ ਧੁੰਦ ਤੇ ਠੰਡ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ
December 31, 2023
![](http://mehakewattan.com/wp-content/uploads/2023/12/2023_12image_11_06_388157361sewakendra-ll.jpg)
ਪਟਿਆਲਾ : ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਅਤੇ ਠੰਡ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 2 ਜਨਵਰੀ 2024 ਤੋਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਡ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਿਆਂ ਨੂੰ ਆਪਣੇ ਪੱਧਰ ’ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ’ਚ 2 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਤਾ ਗਿਆ ਹੈ ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।