ਅਦਾਕਾਰਾ ਨੀਰੂ ਬਾਜਵਾ ਨੇ ਖੇਤ ‘ਚ ਮੋਰ ਵਾਂਗ ਪਾਈਆਂ ਪੈਲਾਂ

 ਇੰਡਸਟਰੀ ‘ਚ ਬੱਲੇ-ਬੱਲੇ ਕਰਵਾ ਚੁੱਕੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਫ਼ਿਲਮਾਂ ਅਤੇ ਮਿਊਜ਼ਿਕ ਇੰਡਸਟਰੀ ਦਾ ਸਭ ਤੋਂ ਵੱਡਾ ਨਾਂ ਹੈ। ਨੀਰੂ ਬਾਜਵਾ ਫ਼ਿਲਮਾਂ ’ਚ ਆਪਣੇ ਕਿਰਦਾਰ ਨੂੰ ਬਹੁਤ ਵਧੀਆ ਨਿਭਾਉਂਦੀ ਹੈ। ਨੀਰੂ ਬਾਰੇ ਕਿਹਾ ਜਾਂਦਾ ਹੈ ਕਿ ਉਹ ਜਿਸ ਵੀ ਫ਼ਿਲਮ ’ਚ ਹੋਵੇ, ਉਹ ਹਿੱਟ ਜ਼ਰੂਰ ਹੁੰਦੀ ਹੈ। ਹਾਲ ਹੀ ‘ਚ ਅਦਾਕਾਰਾ ਨੇ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਖ਼ੇਤਾਂ ‘ਚ ਘੁੰਮਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੀਰੂ ਬਾਜਵਾ ਖੇਤਾਂ ‘ਚ ਗੁਲਾਬੀ ਰੰਗ ਦਾ ਪੰਜਾਬੀ ਸੂਟ ਪਾ ਕੇ ਘੁੰਮਦੀ ਨਜ਼ਰ ਆ ਰਹੀ ਹੈ।

ਇਸ ਤੋਂ ਇਲਾਵਾ ਕੁਝ ਹੋਰ ਤਸਵੀਰਾਂ ਵੀ ਹਨ, ਜਿਨ੍ਹਾਂ ‘ਚ ਨੀਰੂ ਬਾਜਵਾ ਦਾ ਮਲਟੀ ਲਹਿੰਗੇ ‘ਚ ਦਿਲਕਸ਼ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਨੀਰੂ ਬਾਜਵਾ ਜਲਦ ਹੀ ਗਾਇਕ ਸਤਿੰਦਰ ਸਰਤਾਜ ਨਾਲ ਫ਼ਿਲਮ ‘ਸ਼ਾਇਰ’ ‘ਚ ਨਜ਼ਰ ਆਵੇਗੀ। ਨੀਰੂ ਬਾਜਵਾ ਨੇ ਕਈ ਹਿੱਟ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ। ਨੀਰੂ ਦੀ ਹਾਲ ਹੀ ‘ਚ ਆਈ ਫ਼ਿਲਮ ‘ਬੂਹੇ ਬਾਰੀਆਂ’ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲਿਆ ਹੈ। ਇਨ੍ਹੀਂ ਦਿਨੀਂ ਉਹ ਦਿਲਜੀਤ ਦੋਸਾਂਝ ਨਾਲ ਆਉਣ ਵਾਲੀ ਫ਼ਿਲਮ ‘ਜੱਟ ਐਂਡ ਜੂਲੀਅਟ 3’ ਲਈ ਵੀ ਕੰਮ ਕਰ ਰਹੀ ਹੈ।

Add a Comment

Your email address will not be published. Required fields are marked *