ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ‘ਚ ਹੋਈ ਭਾਰੀ ਬਰਫ਼ਬਾਰੀ
January 1, 2024
![](http://mehakewattan.com/wp-content/uploads/2024/01/2023_12image_23_14_15040514912-ll.jpg)
ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ‘ਚ ਸ਼ਨੀਵਾਰ ਨੂੰ ਪਿਛਲੇ 40 ਸਾਲਾਂ ਦੌਰਾਨ ਇਕ ਦਿਨ ‘ਚ ਸਭ ਤੋਂ ਜ਼ਿਆਦਾ ਬਰਫਬਾਰੀ ਦਰਜ ਕੀਤੀ ਗਈ। ਦੇਸ਼ ਦੀ ਮੌਸਮ ਏਜੰਸੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਾਲ 1981 ‘ਚ ਸਭ ਤੋਂ ਜ਼ਿਆਦਾ ਬਰਫਬਾਰੀ ਹੋਈ ਸੀ, ਪਰ ਇਸ ਸਾਲ ਦਸੰਬਰ ਮਹੀਨੇ ਦੀ 30 ਦਸੰਬਰ ਨੂੰ 4.8 ਇੰਚ ਬਰਫਬਾਰੀ ਨੇ ਪਿਛਲੇ 40 ਸਾਲਾਂ ਤੋਂ ਵੀ ਵੱਧ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ।
ਕੋਰੀਆ ਮੌਸਮ ਵਿਗਿਆਨ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸ਼ਨੀਵਾਰ ਨੂੰ ਸਿਓਲ ਦੇ ਪੂਰੇ ਇਲਾਕੇ ‘ਚ ਭਾਰੀ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ, ਜਿਸ ਨੂੰ ਬਾਅਦ ‘ਚ ਹਟਾ ਦਿੱਤਾ ਗਿਆ ਸੀ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਭਾਰੀ ਬਰਫਬਾਰੀ ਕਾਰਨ ਇਲਾਕੇ ‘ਚ ਆਵਾਜਾਈ ਵੀ ਕਾਫੀ ਪ੍ਰਭਾਵਿਤ ਹੋਈ ਹੈ, ਪਰ ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ।