ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਨੂੰ ਲੈ ਕੇ ਐਕਸ਼ਨ ‘ਚ NIA

ਨਾਰਨੌਲ- ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਕਤਲਕਾਂਡ ‘ਚ  NIA ਨੇ ਵੱਡੀ ਕਾਰਵਾਈ ਕੀਤੀ ਹੈ। NIA ਨੇ ਹਰਿਆਣਾ ‘ਚ 10 ਅਤੇ ਰਾਜਸਥਾਨ ‘ਚ 15 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ NIA ਨੇ ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਕਈ ਪਿੰਡਾਂ ‘ਚ ਵੀ ਛਾਪੇ ਮਾਰੇ। ਇਹ ਛਾਪੇਮਾਰੀ ਦੋਗੜਾ ਜਾਟ ਅਤੇ ਮੁਡੀਆ ਖੇੜਾ ਪਿੰਡਾਂ ‘ਚ ਚੱਲ ਰਹੀ ਹੈ। ਦੱਸ ਦੇਈਏ ਕਿ ਗੋਗਾਮੇਡੀ ਦੀ ਦਸੰਬਰ 2023 ਵਿਚ ਰਾਜਸਥਾਨ ਦੇ ਜੈਪੁਰ ‘ਚ ਕਤਲ ਕਰ ਦਿੱਤਾ ਗਿਆ ਸੀ। ਅਧਿਕਾਰੀਆਂ ਨੂੰ ਉਮੀਦ ਹੈ ਕਿ ਇਸ ਕਤਲ ਪਿੱਛੇ ਕੁਝ ਹੋਰ ਲੋਕਾਂ ਦਾ ਹੱਥ ਹੈ।

ਸੁਖਦੇਵ ਸਿੰਘ ਗੋਗਾਮੇੜੀ ਕਤਲ ਕੇਸ ‘ਚ NIA ਦੀ ਟੀਮ ਨੇ ਤੇਜ਼ੀ ਨਾਲ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਲਈ ਸਵੇਰ ਤੋਂ ਹੀ ਹਰਿਆਣਾ ਅਤੇ ਰਾਜਸਥਾਨ ‘ਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਅਸਲ ‘ਚ ਸ਼ੂਟਰ ਰੋਹਿਤ ਰਾਠੌੜ ਅਤੇ ਨਿਤਿਨ ਫੌਜੀ ਤੋਂ ਮਿਲੇ ਇਨਪੁਟ ਤੋਂ ਬਾਅਦ NIA ਨੇ ਛਾਪੇਮਾਰੀ ਦੀ ਯੋਜਨਾ ਤਿਆਰ ਕੀਤੀ ਹੈ। ਅਧਿਕਾਰੀਆਂ ਨੂੰ ਉਮੀਦ ਹੈ ਕਿ ਇਸ ਕਤਲਕਾਂਡ ਵਿਚ ਕੁਝ ਹੋਰ ਲੋਕ ਵੀ ਸ਼ਾਮਲ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

Add a Comment

Your email address will not be published. Required fields are marked *