ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਖ਼ਬਰ
January 3, 2024
ਚੰਡੀਗੜ੍ਹ : ਪੰਜਾਬ ‘ਚ ਅੱਜ ਸਰਕਾਰੀ ਬੱਸਾਂ ਦੀ 2 ਘੰਟਿਆਂ ਦੀ ਹੋਣ ਵਾਲੀ ਹੜਤਾਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ‘ਚ 3300 ਦੇ ਕਰੀਬ ਬੱਸਾਂ ਰੂਟ ‘ਤੇ ਚੱਲਦੀਆਂ ਹਨ, ਜਿਸ ਕਾਰਨ ਲੋਕਾਂ ਲਈ ਬੱਸਾਂ ਦੇ ਬੰਦ ਹੋਣ ‘ਤੇ ਵੱਡੀ ਮੁਸ਼ਕਲ ਖੜ੍ਹੀ ਹੋ ਜਾਣੀ ਸੀ ਪਰ ਇਸ ਫ਼ੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ‘ਹਿੱਟ ਐਂਡ ਰਨ’ ਕੇਸ ਸਬੰਧੀ ਕੇਂਦਰ ਸਰਕਾਰ ਵੱਲੋਂ ਬਿੱਲ ਵਾਪਸ ਲੈਣ ‘ਤੇ ਡਰਾਈਵਰਾਂ ਨੇ ਹੜਤਾਲ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਹਾਲਾਂਕਿ ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਖ਼ਿਲਾਫ਼ ਇਕ ਰੈਲੀ ਜ਼ਰੂਰੀ ਕੱਢੀ ਜਾਵੇਗੀ, ਜਿਸ ਦੌਰਾਨ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਤਹਿਤ ਹੁਣ ਪੰਜਾਬ ‘ਚ ਸਰਕਾਰੀ ਬੱਸਾਂ ਚੱਲਦੀਆਂ ਰਹਿਣਗੀਆਂ।

