ਹੁਸ਼ਿਆਰਪੁਰ ’ਚ ਸਰਪੰਚ ਦਾ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਕਾਂਡ ’ਚ ਵੱਡੀ ਅਪਡੇਟ

ਹੁਸ਼ਿਆਰਪੁਰ : ਨਜ਼ਦੀਕੀ ਪਿੰਡ ਡਡਿਆਣਾ ਕਲਾਂ ਦੇ ਸਰਪੰਚ ਅਤੇ ਉੱਘੇ ਦਲਿਤ ਆਗੂ ਸੰਦੀਪ ਕੁਮਾਰ ਛੀਨਾ (45) ਦਾ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਮਾਮਲੇ ਵਿਚ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਨੀਅਰ ਕਪਤਾਨ ਪੁਲਸ ਹੁਸ਼ਿਆਰਪੁਰ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਵਾਰਦਾਤ ਵਿਚ ਸ਼ਾਮਲ ਮੁਲਜ਼ਮਾਂ ’ਚੋਂ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

ਪੁਲਸ ਮੁਖੀ ਨੇ ਦੱਸਿਆ ਅਮਰੀਕ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਡਡਿਆਣਾ ਕਲਾਂ, ਹਰਿਆਣਾ ਪੁਲਸ ਥਾਣਾ ਹੁਸ਼ਿਆਰ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਭਰਾ ਸੰਦੀਪ ਕੁਮਾਰ ਸਰਪੰਚ ਉਰਫ ਚੀਨਾ ਜੋ ਅੱਡਾ ਦੁਸੜਕਾ ਵਿਖੇ ਆਪਣੀ ਟਾਈਲਾਂ ਦੀ ਦੁਕਾਨ ਕਰਦਾ ਸੀ, ਸਵੇਰੇ ਕਰੀਬ 10 ਵਜੇ ਉਸ ਦੇ ਭਰਾ ਦੀ ਦੁਕਾਨ ’ਤੇ 3 ਨੌਜਵਾਨ ਆਏ, ਜਿਨ੍ਹਾਂ ’ਚ ਅਨੂਪ ਕੁਮਾਰ ਉਰਫ ਵਿੱਕੀ ਪੁੱਤਰ ਅਸ਼ਵਨੀ ਵੀ ਸ਼ਾਮਲ ਸੀ ਅਤੇ 2 ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਸਨ। ਜਿੱਥੇ ਅਨੂਪ ਕੁਮਾਰ ਉਰਫ ਵਿੱਕੀ ਨੇ ਸੰਦੀਪ ਕੁਮਾਰ ’ਤੇ ਪਿਸਤੌਲ ਨਾਲ ਫਾਇਰ ਕਰ ਦਿੱਤਾ, ਜੋ ਕਿ ਉਸਦੇ ਭਰਾ ਦੀ ਛਾਤੀ ਦੇ ਸੱਜੇ ਪਾਸੇ ਵੱਜਿਆ, ਉਥੇ ਮੌਕਾ ਦੇਖ ਕੇ ਉਕਤ ਦੋਸ਼ੀਆਂ ਵਲੋਂ ਉਸਦੇ ਹੱਥ ਦੇ ਪਿਸਤੌਲ ‘ਚੋਂ ਕੁੱਲ 3 ਰਾਊਂਡ ਫਾਇਰ ਕੀਤੇ ਗਏ। ਜਿਸ ਤੋਂ ਬਾਅਦ ਦੋਸ਼ੀ ਉਸਦੇ ਭਰਾ ਨੂੰ ਗਾਲ੍ਹਾਂ ਕੱਢਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਇਸ ਵਾਰਦਾਤ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਉਕਤ ਮੁਕੱਦਮਾ ਦਰਜ ਹੋਣ ਤੋਂ ਤੁਰੰਤ ਬਾਅਦ ਸੀ. ਆਈ. ਏ ਅਤੇ ਸਥਾਨਕ ਪੁਲਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਗਈ। ਮੁਲਜ਼ਮਾਂ ’ਚੋਂ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। 

Add a Comment

Your email address will not be published. Required fields are marked *