ਪੰਜਾਬ ’ਚ ਪੈ ਰਹੀ ਹੱਡ ਚੀਰਵੀਂ ਠੰਡ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ ਵਿਚ ਸ਼ੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ। ਆਲਮ ਇਹ ਹੈ ਕਿ ਸੂਬੇ ਵਿਚ ਠੰਡ ਲਗਾਤਾਰ ਵੱਧ ਰਹੀ ਹੈ ਜਿਸ ਨੇ ਲੋਕਾਂ ਨੂੰ ਕੰਬਣੀ ਛੇੜੀ ਹੋਈ ਹੈ। ਸ਼ੀਤ ਲਹਿਰ ਦੇ ਚੱਲਦੇ ਜਨ-ਜੀਵਨ ਪ੍ਰਭਾਵਿਤ ਹੋ ਗਿਆ ਹੈ। ਪੰਜਾਬ ਵਿਚ ਗੁਰਦਾਸਪੁਰ ਸਭ ਤੋਂ ਠੰਡਾ ਰਿਹਾ ਜਿੱਥੇ ਘੱਟ ਤੋਂ ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਗੁਰਦਾਸਪੁਰ ’ਚ ਵੱਧ ਤੋਂ ਵੱਧ ਤਾਪਮਾਨ 9.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 9 ਜਨਵਰੀ ਨੂੰ ਪੰਜਾਬ ’ਚ ਕੁਝ ਥਾਵਾਂ ’ਤੇ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ ਜਦੋਂਕਿ ਆਉਣ ਵਾਲੇ ਦਿਨਾਂ ਵਿਚ ਠੰਡ ਦਾ ਕਹਿਰ ਜਾਰੀ ਰਹੇਗਾ।

ਦੂਜਾ ਪਾਸੇ ਭਾਰਤੀ ਮੌਸਮ ਵਿਭਾਗ ਨੇ ਉੱਤਰ-ਪੱਛਮੀ, ਮੱਧ ਅਤੇ ਦੱਖਣੀ ਭਾਰਤ ਦੇ ਕਈ ਸੂਬਿਆਂ ਵਿਚ ਗੜੇਮਾਰੀ ਅਤੇ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਹੈ। ਆਈ. ਐੱਮ. ਡੀ. ਅਨੁਸਾਰ, ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ ਆਦਿ ਸੂਬਿਆਂ ਵਿਚ ਅਗਲੇ 2 ਤੋਂ 3 ਦਿਨਾਂ ਤੱਕ ਠੰਡ ਦੇ ਗੰਭੀਰ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਹੀ ਇਨ੍ਹਾਂ ਸੂਬਿਆਂ ਵਿਚ ਹੌਲੀ-ਹੌਲੀ ਰਾਹਤ ਮਿਲਣ ਦੀ ਉਮੀਦ ਹੈ। ਇਸ ਕਾਰਨ ਇਨ੍ਹਾਂ ਸੂਬਿਆਂ ਵਿਚ 8-9 ਜਨਵਰੀ ਤੱਕ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ।

ਜਾਣਕਾਰੀ ਅਨੁਸਾਰ ਪੰਜਾਬ ਵਿਚ ਹੱਡ ਚੀਰਵੀਂ ਠੰਡ ਪੈਣ ਕਰਕੇ ਜਨਜੀਵਨ ’ਤੇ ਕਾਫੀ ਅਸਰ ਪੈ ਰਿਹਾ ਹੈ। ਠੰਡ ਕਰਕੇ ਸੂਬੇ ਦੇ ਬਾਜ਼ਾਰ ਖਾਲ੍ਹੀ ਪੈ ਗਏ ਹਨ। ਸੂਬਾ ਸਰਕਾਰ ਨੇ ਠੰਡ ਵਧਣ ਕਰ ਕੇ ਲੰਘੇ ਦਿਨ ਸਾਰੇ ਆਂਗਣਵਾੜੀ ਸੈਂਟਰਾਂ ਵਿਚ 14 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਸਨ। ਉੱਧਰ, ਸੁੱਕੀ ਠੰਡ ਪੈਣ ਕਰਕੇ ਬੱਚਿਆਂ, ਬਜ਼ੁਰਗਾਂ ਤੇ ਨੌਜਵਾਨਾਂ ਨੂੰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਮੀਂਹ ਪੈਣ ਤੋਂ ਬਾਅਦ ਹੀ ਬਿਮਾਰੀਆਂ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਘੱਟ ਤੋਂ ਘੱਟ ਤਾਪਮਾਨ 6.5 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ 5.9 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 6.8 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 6.3 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 6.3 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 6.4 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 8.3 ਡਿਗਰੀ ਸੈਲਸੀਅਸ, ਬਰਨਾਲਾ ਵਿੱਚ 6.7 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 5.9 ਡਿਗਰੀ ਸੈਲਸੀਅਸ, ਫਤਹਿਗੜ੍ਹ ਸਾਹਿਬ ਵਿੱਚ 6.9 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 7.1 ਡਿਗਰੀ ਸੈਲਸੀਅਸ ਤੇ ਰੂਪਨਗਰ ਵਿੱਚ 7.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Add a Comment

Your email address will not be published. Required fields are marked *