ਅਫਗਾਨਿਸਤਾਨ ਖਿਲਾਫ ਟੀ20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਅਜੀਤ ਅਗਰਕਰ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਐਤਵਾਰ ਨੂੰ ਅਫਗਾਨਿਸਤਾਨ ਖਿਲਾਫ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ 16 ਮੈਂਬਰੀ ਟੀਮ ਦਾ ਐਲਾਨ ਕੀਤਾ। ਰੋਹਿਤ ਨੇ ਜੂਨ ‘ਚ ਵਿਸ਼ਵ ਕੱਪ ‘ਚ ਖੇਡਣ ਦੀ ਇੱਛਾ ਜ਼ਾਹਰ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ ਅਫਗਾਨਿਸਤਾਨ ਸੀਰੀਜ਼ ਲਈ ਟੀ-20 ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਰੋਹਿਤ ਤੋਂ ਇਲਾਵਾ ਸੀਨੀਅਰ ਬੱਲੇਬਾਜ਼ ਵਿਰਾਟ ਕੋਹਲੀ ਨੇ ਵੀ ਦੱਖਣੀ ਅਫਰੀਕਾ ਸੀਰੀਜ਼ ਤੋਂ ਬ੍ਰੇਕ ਲੈ ਕੇ ਟੀ-20 ਟੀਮ ‘ਚ ਵਾਪਸੀ ਕੀਤੀ ਹੈ।

ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਯਸ਼ਸਵੀ ਜਾਇਸਵਾਲ, ਵਿਰਾਟ ਕੋਹਲੀ, ਤਿਲਕ ਵਰਮਾ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਸ਼ਿਵਮ ਦੁਬੇ, ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਅਵੇਸ਼ ਖਾਨ, ਮੁਕੇਸ਼ ਕੁਮਾਰ

ਇਹ ਘਰੇਲੂ ਸੀਰੀਜ਼ 1 ਜੂਨ ਨੂੰ ਅਮਰੀਕਾ ਅਤੇ ਵੈਸਟਇੰਡੀਜ਼ ‘ਚ ਹੋਣ ਵਾਲੇ 2024 ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਦਾ ਆਖਰੀ ਟੀ-20 ਅੰਤਰਰਾਸ਼ਟਰੀ ਮੁਕਾਬਲਾ ਹੋਵੇਗਾ। ਭਾਰਤ-ਅਫਗਾਨਿਸਤਾਨ ਸੀਰੀਜ਼ 11 ਜਨਵਰੀ ਤੋਂ ਸ਼ੁਰੂ ਹੋਵੇਗੀ, ਜਿਸ ਦਾ ਪਹਿਲਾ ਟੀ-20 ਮੈਚ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ, ਦੂਜਾ ਮੈਚ 14 ਜਨਵਰੀ ਨੂੰ ਇੰਦੌਰ ‘ਚ ਅਤੇ ਆਖਰੀ ਮੈਚ 17 ਨੂੰ ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਅਕਤੂਬਰ ‘ਚ ਵਨਡੇ ਵਿਸ਼ਵ ਕੱਪ ਦੌਰਾਨ ਗਿੱਟੇ ‘ਤੇ ਸੱਟ ਲੱਗਣ ਵਾਲੇ ਹਾਰਦਿਕ ਪੰਡਯਾ ਅਜੇ ਤੱਕ ਠੀਕ ਨਹੀਂ ਹੋਏ ਹਨ। ਹਾਲਾਂਕਿ ਉਸ ਨੇ ਜਿਮ ਜਾਣਾ ਸ਼ੁਰੂ ਕਰ ਦਿੱਤਾ ਹੈ ਪਰ ਪੂਰੀ ਤਰ੍ਹਾਂ ਫਿੱਟ ਨਾ ਹੋਣ ਕਾਰਨ ਉਹ ਅਫਗਾਨਿਸਤਾਨ ਸੀਰੀਜ਼ ਦਾ ਹਿੱਸਾ ਨਹੀਂ ਹੋਵੇਗਾ।

Add a Comment

Your email address will not be published. Required fields are marked *