ਫਰਾਂਸ ‘ਚ ਸਿਆਸੀ ਤਣਾਅ ਵਿਚਾਲੇ ਪ੍ਰਧਾਨ ਮੰਤਰੀ ਐਲਿਜ਼ਾਬੈਥ ਬੋਰਨ ਨੇ ਦਿੱਤਾ ਅਸਤੀਫ਼ਾ

 ਫਰਾਂਸ ਦੀ ਪ੍ਰਧਾਨ ਮੰਤਰੀ ਐਲਿਜ਼ਾਬੇਥ ਬੋਰਨ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣੇ 2 ਸਾਲ ਤੋਂ ਵੀ ਘੱਟ ਸਮਾਂ ਹੋਇਆ ਸੀ। ਉਨ੍ਹਾਂ ਨੇ ਅਸਤੀਫਾ ਅਜਿਹੇ ਸਮੇਂ ਦਿੱਤਾ ਜਦੋਂ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਇਸ ਸਾਲ ਦੇ ਅੰਤ ’ਚ ਹੋਣ ਵਾਲੀਆਂ ਯੂਰਪੀਅਨ ਚੋਣਾਂ ਤੋਂ ਪਹਿਲਾਂ ਆਪਣੀ ਚੋਟੀ ਦੀ ਟੀਮ ’ਚ ਫੇਰਬਦਲ ਕਰਨ ਲਈ ਤਿਆਰ ਹਨ।

ਰਾਸ਼ਟਰਪਤੀ ਦਫ਼ਤਰ ਨੇ ਕਿਹਾ ਕਿ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਐਲੀਜ਼ਾਬੇਥ ਬੋਰਨ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਬੋਰਨ ਦਾ ਅਸਤੀਫਾ ਹੋਰ ਉਪਾਵਾਂ ਤੋਂ ਇਲਾਵਾ ਕੁਝ ਵਿਦੇਸ਼ੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਸਰਕਾਰ ਦੀ ਸਮਰੱਥਾ ਨੂੰ ਹੋਰ ਮਜ਼ਬੂਤ ​​ਕਰਨ ਲਈ ਮੈਕਰੋਂ ਵੱਲੋਂ ਸਮਰਥਨ ਪ੍ਰਾਪਤ ਵਿਵਾਦਤ ਇਮੀਗ੍ਰੇਸ਼ਨ ਕਾਨੂੰਨ ’ਤੇ ਹਾਲੀਆ ਸਿਆਸੀ ਤਣਾਅ ਤੋਂ ਬਾਅਦ ਆਇਆ ਹੈ।

Add a Comment

Your email address will not be published. Required fields are marked *