ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਇਕ ਦਿਨ ਦਾ ਪੁਲਸ ਰਿਮਾਂਡ
January 9, 2024
ਅਜਨਾਲਾ – ਅਜਨਾਲਾ ਪੁਲਸ ਵੱਲੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਗੁਰਪ੍ਰੀਤ ਸਿੰਘ ਨੂੰ ਕਾਬੂ ਕਰਨ ਤੋਂ ਬਾਅਦ ਬੀਤੇ ਦਿਨ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੇ ਮਾਨਯੋਗ ਅਦਾਲਤ ਨੇ ਗੁਰਪ੍ਰੀਤ ਸਿੰਘ ਨੂੰ ਇਕ ਦਿਨ ਦੇ ਹੋਰ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਸ ਸਬੰਧੀ ਜਥੇਬੰਦੀ ਵਲੋਂ ਕੇਸ ਲੜ ਰਹੇ ਐਡਵੋਕੇਟ ਰੀਤੂਰਾਜ ਸਿੰਘ ਨੇ ਦੱਸਿਆ ਕਿ ਅਜਨਾਲਾ ਪੁਲਸ ਗੁਰਪ੍ਰੀਤ ਸਿੰਘ ਨੂੰ ਕਾਬੂ ਕਰਨ ਤੋਂ ਬਾਅਦ ਐੱਫ. ਆਈ. ਆਰ. ਨੰਬਰ 29/23 ਵਿਚ ਪੇਸ਼ ਕਰ ਚੁੱਕੀ ਸੀ, ਜਿਸ ਦਾ ਦੋ ਦਿਨ ਦਾ ਪੁਲਸ ਰਿਮਾਂਡ ਮਿਲਿਆ ਸੀ, ਜਿਸ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਦੁਬਾਰਾ ਅਜਨਾਲਾ ਦੀ ਮਾਨਯੋਗ ਕੋਰਟ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਜਨਾਲਾ ਪੁਲਸ ਨੇ ਐੱਫ. ਆਈ. ਆਰ. ਨੰਬਰ 29/23 ਵਿਚ ਗੁਰਪ੍ਰੀਤ ਸਿੰਘ ਕੋਲੋਂ ਪੁੱਛਗਿੱਛ ਕਰਨ ਲਈ ਕੋਰਟ ਪਾਸੋਂ ਹੋਰ ਪੁਲਸ ਰਿਮਾਂਡ ਦੀ ਮੰਗ ਕੀਤੀ, ਜਿਸ ’ਤੇ ਮਾਨਯੋਗ ਕੋਰਟ ਨੇ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ।

