‘ਆਪ’ ਦੇ ਕੌਮੀ ਸੰਮੇਲਨ ’ਚ ਭਗਵੰਤ ਮਾਨ ਦੀ ਗੈਰ-ਹਾਜ਼ਰੀ ਰੜਕੀ

ਚੰਡੀਗੜ੍ਹ, 18 ਸਤੰਬਰ– : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਤੋਂ ਵਾਪਸੀ ’ਚ 24 ਘੰਟੇ ਦੀ ਦੇਰੀ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਕਰਵਾਏ ਕੌਮੀ ਸੰਮੇਲਨ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਤੌਰ ’ਤੇ ਸ਼ਾਮਲ ਹੋਣ ਹੋਣ ਦੀ ਬਜਾਏ ਵੀਡੀਓ ਕਾਲ ਰਾਹੀਂ ਹਾਜ਼ਰੀ ਭਰੀ ਹੈ। 

5ਇਸ ਦੇ ਨਾਲ ਹੀ ਮੁਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ’ਚ ਵਾਪਰੀ ਘਟਨਾ ਸਬੰਧੀ ਭਗਵੰਤ ਮਾਨ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਟਵੀਟ ਕਰਨਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਤਬੀਅਤ ਨਾਸਾਜ਼ ਹੋਣ ਕਾਰਨ ਉਨ੍ਹਾਂ ਨੇ ਇਕ ਦਿਨ ਦੇਰੀ ਨਾਲ ਦੇਸ਼ ਵਾਪਸ ਪਰਤਣ ਦਾ ਫ਼ੈਸਲਾ ਕੀਤਾ ਹੈ ਅਤੇ ਹੁਣ ਉਨ੍ਹਾਂ ਦੀ ਸੰਭਾਵਤ ਤੌਰ ’ਤੇ 18 ਤੇ 19 ਸਤੰਬਰ ਦੀ ਦਰਮਿਆਨੀ ਰਾਤ ਨੂੰ ਦਿੱਲੀ ਪੁੱਜ ਸਕਦੇ ਹਨ। ਜ਼ਿਕਰਯੋਗ ਹੈ ਕਿ ਜਦੋਂ ਭਾਜਪਾ ਵੱਲੋਂ ਕਥਿਤ ਦਿੱਲੀ ਤੋਂ ਬਾਅਦ ਪੰਜਾਬ ’ਚ ‘ਆਪ’ ਦੀ ਸਰਕਾਰ ਡੇਗਣ ਲਈ ਵਿਧਾਇਕਾਂ ਨੂੰ ਖਰੀਦਣ ਵਾਸਤੇ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ ਤਾਂ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਚੁਣੇ ਹੋਏ ਪ੍ਰਤੀਨਿਧਾਂ ਅਤੇ ਸੀਨੀਅਰ ਆਗੂਆਂ ਲਈ ਦਿੱਲੀ ਵਿਚ ਕੌਮੀ ਸੰਮੇਲਨ ਸੱਦਿਆ ਸੀ। ਅੱਜ ਦਿੱਲੀ ’ਚ ਹੋਏ ਸੰਮੇਲਨ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ, ਵਿਧਾਇਕ ਅਤੇ ਹੋਰ ਪਾਰਟੀ ਦੇ ਕਈ ਸੀਨੀਅਰ ਆਗੂ ਹਾਜ਼ਰ ਹੋਏ ਸਨ, ਪਰ ਦਿੱਲੀ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ ’ਤੇ ਹਾਜ਼ਰ ਨਹੀਂ ਹੋ ਸਕੇ। ਉਨ੍ਹਾਂ ਨੇ ਜਰਮਨੀ ਤੋਂ ਵੀਡੀਓ ਕਾਲ ਰਾਹੀਂ ਪਾਰਟੀ ਆਗੂਆਂ ਨੂੰ ਸੰਬੋਧਨ ਕੀਤਾ। ਪਾਰਟੀ ਦੇ ਕੌਮੀ ਸੰਮੇਲਨ ਵਿੱਚ ਭਗਵੰਤ ਮਾਨ ਦੀ ਗੈਰ-ਹਾਜ਼ਰੀ ਤੇ ਮੰਚ ’ਤੇ ਹੋਰਨਾਂ ਕੈਬਨਿਟ ਮੰਤਰੀਆਂ ਨੂੰ ਵਿਸ਼ੇਸ਼ ਥਾਂ ਮਿਲਣ ਕਾਰਨ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਗਏ ਹਨ।  ਕਾਬਿਲੇਗੌਰ ਹੈ ਕਿ ਮੁੱਖ ਮੰਤਰੀ  ਭਗਵੰਤ ਮਾਨ ਦੇ ਜਰਮਨੀ ਦੌਰੇ ਤੋਂ ਬਾਅਦ ਪੰਜਾਬ ਵਿੱਚ ਕਈ ਵੱਡੇ ਮਾਮਲੇ ਉੱਭਰ ਕੇ ਸਾਹਮਣੇ ਆਏ ਹਨ ਤੇ ਇਨ੍ਹਾਂ ਵਿਚਕਾਰ ਚੰਡੀਗੜ੍ਹ ਯੂਨੀਵਰਸਿਟੀ ਦੀ ਘਟਨਾ ਸਬੰਧੀ ਮੁੱਖ ਮੰਤਰੀ ਵੱਲੋਂ ਦੇਰੀ ਨਾਲ ਕੀਤੀ ਟਿੱਪਣੀ ਨੇ ਪੰਜਾਬੀਆਂ ਦੇ ਮਨਾਂ ਵਿੱਚ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ।

Add a Comment

Your email address will not be published. Required fields are marked *