ਰਾਜਨਾਥ ਸਿੰਘ ਨੇ ਬ੍ਰਿਟਿਸ਼ PM ਰਿਸ਼ੀ ਸੁਨਕ ਨਾਲ ਕੀਤੀ ਮੁਲਾਕਾਤ

ਲੰਡਨ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਇੱਥੇ 10 ਡਾਊਨਿੰਗ ਸਟਰੀਟ ਵਿਖੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਮੁਲਾਕਾਤ ਕੀਤੀ ਅਤੇ ਵੱਖ-ਵੱਖ ਦੁਵੱਲੇ ਮੁੱਦਿਆਂ ‘ਤੇ ਚਰਚਾ ਕੀਤੀ। ਮੀਟਿੰਗ ਤੋਂ ਜਾਣੂ ਸੀਨੀਅਰ ਅਧਿਕਾਰੀਆਂ ਦੇ ਅਨੁਸਾਰ, ਗੱਲਬਾਤ ਦੇ ਏਜੰਡੇ ਵਿੱਚ ਰੱਖਿਆ, ਵਪਾਰ ਅਤੇ ਖੇਤਰੀ ਮੁੱਦੇ ਸ਼ਾਮਲ ਸਨ। ਇਸ ਤੋਂ ਇਲਾਵਾ ਮੁਕਤ ਵਪਾਰ ਸਮਝੌਤੇ (ਐੱਫ.ਟੀ.ਏ.) ਸਬੰਧੀ ਚੱਲ ਰਹੀ ਗੱਲਬਾਤ ਦੀ ਪ੍ਰਗਤੀ ‘ਤੇ ਵੀ ਚਰਚਾ ਕੀਤੀ ਗਈ।

ਸਿੰਘ ਨੇ ਸੁਨਕ ਤੋਂ ਇਲਾਵਾ ਵਿਦੇਸ਼ ਮੰਤਰੀ ਡੇਵਿਡ ਕੈਮਰਨ ਨਾਲ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਦਫ਼ਤਰ ਵਿਖੇ ਮੁਲਾਕਾਤ ਕੀਤੀ। ਸਿੰਘ ਨੇ ਸੋਸ਼ਲ ਮੀਡੀਆ ‘ਤੇ ਇੱਕ ਬਿਆਨ ਵਿੱਚ ਕਿਹਾ, “ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੇਵਿਡ ਕੈਮਰੌਨ ਨਾਲ ਭਾਰਤ-ਯੂਕੇ ਸਬੰਧਾਂ ਨੂੰ ਉਤਸ਼ਾਹਿਤ ਕਰਨ ਅਤੇ ਦੋਵਾਂ ਦੇਸ਼ਾਂ ਵਿਚਕਾਰ ਸਹਿਯੋਗ ਨੂੰ ਡੂੰਘਾ ਕਰਨ ‘ਤੇ ਵਿਵਹਾਰਕ ਚਰਚਾ ਕੀਤੀ ਗਈ।”  ਦੋ ਉੱਚ-ਪੱਧਰੀ ਮੀਟਿੰਗਾਂ ਤੋਂ ਬਾਅਦ ਸਿੰਘ ਨੇ ਆਪਣੇ ਹਮਰੁਤਬਾ ਗ੍ਰਾਂਟ ਸ਼ੈਪਸ ਨਾਲ ਯੂਕੇ-ਭਾਰਤ ਰੱਖਿਆ ਉਦਯੋਗ ਦੇ ਸੀ.ਈ.ਓ. ਦੇ ਗੋਲਮੇਜ਼ ਸੰਮੇਲਨ ਦੀ ਸਹਿ-ਪ੍ਰਧਾਨਗੀ ਕੀਤੀ।

ਉਨ੍ਹਾਂ ਕਿਹਾ ਕਿ ਭਾਰਤ ਬ੍ਰਿਟੇਨ ਨਾਲ ਸਹਿ-ਉਤਪਾਦਨ ‘ਤੇ ਕੇਂਦ੍ਰਿਤ ਇੱਕ ਖੁਸ਼ਹਾਲ ਰੱਖਿਆ ਸਾਂਝੇਦਾਰੀ ਦੀ ਕਲਪਨਾ ਕਰਦਾ ਹੈ। ਗੋਲਮੇਜ਼ ਬੈਠਕ ਵਿੱਚ ਬ੍ਰਿਟੇਨ ਦੇ ਰੱਖਿਆ ਉਦਯੋਗ ਦੇ ਕਈ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.), ਬ੍ਰਿਟੇਨ ਦੇ ਰੱਖਿਆ ਮੰਤਰਾਲਾ (ਐੱਮ.ਓ.ਡੀ.) ਦੇ ਅਧਿਕਾਰੀ, ਬ੍ਰਿਟੇਨ-ਭਾਰਤ ਬਿਜ਼ਨਸ ਕੌਂਸਲ (ਯੂਕੇ.ਆਈ.ਬੀ.ਸੀ.) ਅਤੇ ਭਾਰਤੀ ਉਦਯੋਗ ਸੰਘ (ਸੀ.ਆਈ.ਆਈ.) ਦੇ ਨੁਮਾਇੰਦਿਆਂ ਨੇ ਭਾਗ ਲਿਆ।

Add a Comment

Your email address will not be published. Required fields are marked *