ਡਰੱਗ ਮਾਮਲੇ ‘ਚ ਕਸੂਤੇ ਫਸੇ ਬਿਕਰਮ ਮਜੀਠੀਆ

ਚੰਡੀਗੜ੍ਹ – ਡਰੱਗ ਮਾਮਲੇ ‘ਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਜਾਰੀ ਕਰ ਦੇਣ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਨਵਨਿਯੁਕਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸਆਈਟੀ) ਵੱਲੋਂ ਚੌਥੀ ਵਾਰ ਸੰਮਨ ਭੇਜੇ ਗਏ ਹਨ। 

SIT ਨੇ ਸੰਮਨ ਜਾਰੀ ਕਰਦੇ ਹੋਏ ਮਜੀਠੀਆ ਨੂੰ 16 ਜਨਵਰੀ ਨੂੰ ਡੀਆਈਜੀ ਪਟਿਆਲਾ ਰੇਂਜ ਦੇ ਦਫ਼ਤਰ ਬੁਲਾਇਆ ਹੈ। ਦੱਸਣਯੋਗ ਹੈ ਕਿ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਰਿਟਾਇਰਡ ਹੋਣ ਤੋਂ ਬਾਅਦ ਨਵੀਂ ਤਿੰਨ ਮੈਂਬਰੀ ਸਿੱਟ ਦੇ ਸਾਹਮਣੇ ਬਿਕਰਮ ਸਿੰਘ ਮਜੀਠੀਆ ਪਹਿਲੀ ਵਾਰ ਪੇਸ਼ ਹੋਣਗੇ। ਇਸ ਸਿੱਟ ਦੇ ਚੇਅਰਮੈਨ ਡੀਆਈਜੀ ਹਰਚਨ ਸਿੰਘ ਭੁੱਲਰ ਹਨ।

ਦੱਸ ਦੇਈਏ ਕਿ ਡਰੱਗ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਤਿੰਨ ਵਾਰ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਦੇ ਸਾਹਮਣੇ ਪੇਸ਼ ਹੋ ਚੁੱਕੇ ਹਨ। ਇਸ ਤੋਂ ਪਹਿਲਾਂ 30 ਦਸੰਬਰ ਨੂੰ ਬਿਕਰਮ ਮਜੀਠੀਆਂ ਐੱਸਆਈਟੀ ਸਾਹਮਣੇ ਪੇਸ਼ ਹੋਏ ਸਨ ਅਤੇ ਕਰੀਬ 5 ਘੰਟੇ ਪੁੱਛਗਿਛ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ 20 ਦਸੰਬਰ 2021 ਨੂੰ ਪੁਲਸ ਸਟੇਸ਼ਨ ਸਟੇਟ ਕ੍ਰਾਈਮ ਬ੍ਰਾਂਚ ਵਿਚ ਨਸ਼ਾ ਤਸਕਰੀ ਦੇ ਦੋਸ਼ ਵਿਚ ਮਜੀਠੀਆ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸਾਲ 2022 ’ਚ ਜਿਸ ਸਮੇਂ ਇਹ ਕੇਸ ਦਰਜ ਕੀਤਾ ਗਿਆ ਸੀ ਉਸ ਸਮੇਂ ਸੂਬੇ ਵਿਚ ਵਿਧਾਨ ਸਭਾ ਚੋਣਾਂ ਸਨ ਵਿਚ ਚੋਣਾਂ ਲੜਨ ਲਈ ਮਜੀਠੀਆ ਨੇ ਸੁਪਰੀਮ ਕੋਰਟ ’ਚੋਂ ਜ਼ਮਾਨਤ ਲਈ ਸੀ। ਚੋਣਾਂ ਖ਼ਤਮ ਹੋਣ ਤੋਂ ਬਾਅਦ ਮਜੀਠੀਆ ਨੇ ਸਰੰਡਰ ਕਰ ਦਿੱਤਾ ਸੀ। 5 ਮਹੀਨੇ ਜੇਲ੍ਹ ਵਿਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਦੋਸ਼ ਹੈ ਕਿ ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦੇ ਸਨ। ਕੈਨੇਡਾ ਦਾ ਰਹਿਣ ਵਾਲਾ ਡਰੱਗ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਠਹਿਰਦਾ ਸੀ। ਮਜੀਠੀਆ ਵਲੋਂ ਸੱਤਾ ਨੂੰ ਗਨਮੈਨ ਅਤੇ ਗੱਡੀਆਂ ਵੀ ਦਿੱਤੀਆਂ ਗਈਆਂ ਸਨ। ਮਾਮਲੇ ਵਿਚ ਉਨ੍ਹਾਂ ਨੂੰ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਵਾਉਣ ਦਾ ਵੀ ਦੋਸ਼ੀ ਬਣਾਇਆ ਹੈ। 

Add a Comment

Your email address will not be published. Required fields are marked *