CM ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੇਸ਼ਾਂ-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਵਲੋਂ ਟਵੀਟ ਕਰਕੇ ਵਧਾਈ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਖ਼ੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ। ਪਰਮਾਤਮਾ ਕਰੇ ਇਹ ਲੋਹੜੀ ਸਾਰਿਆਂ ਦੇ ਵਿਹੜੇ ਖ਼ੁਸ਼ੀਆਂ-ਖੇੜਿਆਂ ਦੀ ਸੌਗਾਤ ਲੈ ਕੇ ਆਵੇ। ਸਮਾਜ ‘ਚ ਫੈਲੀਆਂ ਦਲਿੱਦਰ ਰੂਪੀ ਬੁਰਾਈਆਂ ਦਾ ਸਫ਼ਾਇਆ ਹੋਵੇ। ਈਸ਼ਰ ਦਾ ਪਸਾਰਾ ਹੋਵੇ। ਲੋਹੜੀ ਮੁਬਾਰਕ

Add a Comment

Your email address will not be published. Required fields are marked *