ਸ਼ਾਹਰੁਖ ਖ਼ਾਨ ਦੀ ਹਰ ਪਾਸੇ ਹੋਈ ਬੱਲੇ-ਬੱਲੇ, ‘ਡੰਕੀ’ ਨੇ ਕਮਾਏ 450 ਕਰੋੜ

ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਡੰਕੀ’ ਬਾਕਸ ਆਫਿਸ ’ਤੇ ਸ਼ਾਨਦਾਰ ਕਮਾਈ ਕਰ ਰਹੀ ਹੈ। ਇਸ ਫ਼ਿਲਮ ਨੇ 450 ਕਰੋੜ ਦਾ ਆਂਕੜੇ ਪਾਰ ਕਰ ਲਿਆ ਹੈ। ਰਾਜਕੁਮਾਰ ਹਿਰਾਨੀ ਦੇ ਨਿਰਦੇਸ਼ਨ ‘ਚ ਬਣੀ ਫ਼ਿਲਮ ‘ਡੰਕੀ’ 21 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ‘ਡੰਕੀ’ ਫ਼ਿਲਮ ਪਿਛਲੇ ਸਾਲ 21 ਦਸੰਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋਈ ਸੀ। ਸ਼ਾਹਰੁਖ ਖ਼ਾਨ ਦੀ ਇਹ ਸਾਲ 2023 ਦੀ ਤੀਜੀ ਤੇ ਆਖਰੀ ਫ਼ਿਲਮ ਸੀ। ਇਕੱਲੇ ਸ਼ਾਹਰੁਖ ਖ਼ਾਨ ਨੇ ਆਪਣੀਆਂ ਇਨ੍ਹਾਂ ਤਿੰਨਾਂ ਫ਼ਿਲਮਾਂ ਨਾਲ ਬਾਕਸ ਆਫਿਸ ’ਤੇ 2500 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ।

‘ਡੰਕੀ’ ਫ਼ਿਲਮ ’ਚ ਸ਼ਾਹਰੁਖ ਖ਼ਾਨ ਤੋਂ ਇਲਾਵਾ ਤਾਪਸੀ ਪਨੂੰ, ਵਿੱਕੀ ਕੌਸ਼ਲ, ਬੋਮਨ ਈਰਾਨੀ, ਅਨਿਲ ਗਰੋਵਰ ਤੇ ਵਿਕਰਮ ਕੋਚਰ ਵਰਗੇ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ।

Add a Comment

Your email address will not be published. Required fields are marked *