ਅਮਿਤ ਸ਼ਾਹ ਦੀ ਵੱਡੀ ਭੈਣ ਰਾਜੇਸ਼ਵਰੀਬੇਨ ਦਾ ਦੇਹਾਂਤ

ਅਹਿਮਦਾਬਾਦ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੱਡੀ ਭੈਣ ਰਾਜੇਸ਼ਵਰੀਬੇਨ ਦਾ ਸੋਮਵਾਰ ਮੁੰਬਈ ਦੇ ਇੱਕ ਹਸਪਤਾਲ ਵਿਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਭਾਰਤੀ ਜਨਤਾ ਪਾਰਟੀ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਰਾਜੇਸ਼ਵਰੀਬੇਨ ਦੀ ਉਮਰ ਕਰੀਬ 60 ਸਾਲ ਸੀ। ਅਧਿਕਾਰੀ ਨੇ ਦੱਸਿਆ ਕਿ ਆਪਣੀ ਭੈਣ ਦੀ ਮੌਤ ਤੋਂ ਬਾਅਦ ਅਮਿਤ ਸ਼ਾਹ ਨੇ ਗੁਜਰਾਤ ਵਿਚ ਹੋਣ ਵਾਲੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਰਾਜੇਸ਼ਵਰੀਬੇਨ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਸੀ। ਉਨ੍ਹਾਂ ਦਾ ਮੁੰਬਈ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿੱਥੇ ਸੋਮਵਾਰ ਤੜਕੇ ਉਨ੍ਹਾਂ ਨੇ ਆਖਰੀ ਸਾਹ ਲਿਆ।

Add a Comment

Your email address will not be published. Required fields are marked *