ਲੁਧਿਆਣਾ ‘ਚ ਘਰ ‘ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

ਲੁਧਿਆਣਾ : ਇੱਥੇ ਫੋਕਲ ਪੁਆਇੰਟ ਇਲਾਕੇ ‘ਚ ਇਕ ਘਰ ‘ਚ ਪਤੀ-ਪਤਨੀ ਦੀ ਸ਼ੱਕੀ ਹਾਲਾਤ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਤੀ-ਪਤਨੀ ਦੀਆਂ ਲਾਸ਼ਾਂ ਸ਼ੱਕੀ ਹਾਲਾਤ ‘ਚ ਘਰ ‘ਚੋਂ ਬਰਾਮਦ ਕੀਤੀਆਂ ਗਈਆਂ ਹਨ। ਫਿਲਹਾਲ ਪੁਲਸ ਨੇ ਦੋਹਾਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਕਮਰੇ ‘ਚ ਕੋਲਾ ਬਲਿਆ ਹੋਇਆ ਸੀ ਇਸ ਲਈ ਪੁਲਸ ਨੂੰ ਸ਼ੱਕ ਹੈ ਕਿ ਦੋਹਾਂ ਪਤੀ-ਪਤਨੀ ਦੀ ਮੌਤ ਗੈਸ ਚੜ੍ਹਨ ਕਾਰਨ ਹੋਈ ਹੈ। ਫਿਲਹਾਲ ਪੋਸਟ ਮਾਰਟਮ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ।

Add a Comment

Your email address will not be published. Required fields are marked *