ਜ਼ਿੰਬਾਬਵੇ ਦੌਰੇ ’ਚ ਭਾਰਤੀ ਕ੍ਰਿਕਟ ਟੀਮ ਦੀ ਅਗਵਾਈ ਕਰਨਗੇ ਕੇ.ਐਲ. ਰਾਹੁਲ
August 12, 2022
ਨਵੀਂ ਦਿੱਲੀ, 11 ਅਗਸਤ
ਸੀਨੀਅਰ ਸਲਾਮੀ ਬੱਲੇਬਾਜ਼ ਕੇ.ਐਲ. ਰਾਹੁਲ ਜ਼ਿੰਬਾਬਵੇ ਖ਼ਿਲਾਫ਼ ਤਿੰਨ ਮੈਚਾਂ ਦੀ ਇਕ ਰੋਜ਼ਾ ਸੀਰੀਜ਼ ਵਿਚ ਭਾਰਤੀ ਟੀਮ ਦੀ ਅਗਵਾਈ ਕਰਨਗੇ। ਉਨ੍ਹਾਂ ਨੂੰ ਬੀਸੀਸੀਆਈ ਦੀ ਮੈਡੀਕਲ ਟੀਮ ਨੇ ਫਿਟ ਐਲਾਨਿਆ ਹੈ। ਇਸ ਤੋਂ ਪਹਿਲਾਂ ਸ਼ਿਖਰ ਧਵਨ ਨੂੰ ਕਪਤਾਨ ਬਣਾਇਆ ਗਿਆ ਸੀ। ਉਹ ਹੁਣ ਉਪ ਕਪਤਾਨ ਹੋਣਗੇ। ਜ਼ਿਕਰਯੋਗ ਹੈ ਕਿ ਰਾਹੁਲ ਸਪੋਰਟਸ ਹਰਨੀਆ ਸਰਜਰੀ ਤੋਂ ਉੱਭਰ ਰਹੇ ਸਨ। ਇਸ ਕਾਰਨ ਪਹਿਲਾਂ ਉਨ੍ਹਾਂ ਨੂੰ ਜ਼ਿੰਬਾਬਵੇ ਦੌਰੇ ਲਈ ਨਹੀਂ ਚੁਣਿਆ ਗਿਆ ਸੀ। ਸੀਰੀਜ਼ ਲਈ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਰਿਸ਼ਭ ਪੰਤ, ਜਸਪ੍ਰੀਤ ਬੁਮਰਾਹ ਤੇ ਮੁਹੰਮਦ ਸ਼ਮੀ ਨੂੰ ਆਰਾਮ ਦਿੱਤਾ ਗਿਆ ਹੈ।