ਪਤਨੀ ਦੇ ਚੋਣ ਲੜਨ ਦੀਆਂ ਅਟਕਲਾਂ ‘ਤੇ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਪਾਈ ਪੋਸਟ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਪਤਨੀ ਡਾ. ਨਵਜੋਤ ਕੌਰ ਦੇ ਚੋਣ ਲੜਨ ਦੀਆਂ ਕਿਆਸਰਾਈਆਂ ‘ਤੇ ਬ੍ਰੇਕ ਲਾ ਦਿੱਤੀ ਹੈ। ਨਵਜੋਤ ਕੌਰ ਦੇ ਲੋਕ ਸਭਾ ਚੋਣ ਲੜਨ ਦੀਆਂ ਚੱਲ ਰਹੀਆਂ ਅਟਕਲਾਂ ਦਰਮਿਆਨ ਨਵਜੋਤ ਸਿੰਘ ਸਿੱਧੂ ਨੇ ਟਵੀਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ‘ਚ ਉਨ੍ਹਾਂ ਨੇ ਲਿਖਿਆ ਹੈ ਕਿ ਅੱਜ ਯਮੁਨਾਨਗਰ ਵਿਖੇ ਡਾ. ਰੁਪਿੰਦਰ ਨਾਲ ਮੁਲਾਕਾਤ ਕੀਤੀ।

ਪਤਨੀ ਦਾ ਅਜੇ ਵੀ ਕੈਂਸਰ ਦਾ ਇਲਾਜ ਚੱਲ ਰਿਹਾ ਹੈ, ਜੋ ਕਿ ਕੁੱਝ ਮਹੀਨਿਆਂ ਤੱਕ ਜਾਰੀ ਰਹੇਗਾ। ਅਜਿਹੇ ਹਾਲਾਤ ‘ਚ ਸਿਰਫ ਉਸ ਦੀ ਸਿਹਤ ਅਤੇ ਤੰਦਰੁਸਤੀ ‘ਤੇ ਧਿਆਨ ਦਿੱਤਾ ਜਾਵੇਗਾ। ਉਸ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਟਕਲਾਂ ‘ਤੇ ਰੋਕ ਲੱਗਣੀ ਚਾਹੀਦਾ ਹੈ। ਦੱਸਣਯੋਗ ਹੈ ਕਿ ਲੰਬੇ ਸਮੇਂ ਤੋਂ ਡਾ. ਨਵਜੋਤ ਕੌਰ ਦੇ ਚੋਣ ਮੈਦਾਨ ‘ਚ ਉਤਰਨ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ। ਇਸ ਦੌਰਾਨ ਇਕ ਧਾਰਮਿਕ ਸਮਾਰੋਹ ਦੌਰਾਨ ਡਾ. ਨਵਜੋਤ ਕੌਰ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਲੋਕਾਂ ਦਾ ਭਰੋਸਾ ਅਤੇ ਪਿਆਰ ਮਿਲੇ ਤਾਂ ਉਹ ਯਕੀਨੀ ਤੌਰ ‘ਤੇ ਚੋਣ ਲੜ ਸਕਦੇ ਹਨ ਪਰ ਹੁਣ ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਸਾਰੀਆਂ ਕਿਆਸਰਾਈਆਂ ‘ਤੇ ਵਿਰਾਮ ਲਾ ਦਿੱਤਾ ਹੈ।

Add a Comment

Your email address will not be published. Required fields are marked *