ਸਪੇਨ ਦੌਰੇ ‘ਤੇ ਜਾਣਗੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ

ਮਿਲਾਨ ਇਟਲੀ : ਸਪੇਨ ਦੇ ਸ਼ਹਿਰ ਮੈਡਰਿਡ ਵਿਚ ਹੋਣ ਵਾਲੇ ਟੂਰਿਜ਼ਮ ਮੇਲੇ, ਵਿਚ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰਨ ਲਈ ਟੂਰਿਜ਼ਮ ਅਤੇ ਇੰਨਵੈਸਟਮੈਂਟ ਪਰਮੋਸ਼ਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ 24 ਜਨਵਰੀ ਤੋਂ 28 ਤੱਕ ਸਪੇਨ ਦੌਰੇ ‘ਤੇ ਪਹੁੰਚ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸੈਰ ਸਪਾਟੇ ਵਿਚ ਤੇਜ਼ੀ ਲਾਉਣ ਅਤੇ ਕਾਰੋਬਾਰ ਵਧਾਉਣ ਲਈ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ। ਮੈਡਿਰਟ ਵਿਖੇ ਹੋਣ ਵਾਲੇ ਇਸ ਟੂਰਿਜ਼ਮ ਮੇਲੇ ਵਿਚ ਵੱਖ-ਵੱਖ ਦੇਸ਼ਾਂ ਤੋਂ ਲੋਕ ਹਿੱਸਾ ਲੈਣ ਲਈ ਪਹੁੰਚ ਰਹੇ ਹਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਨ. ਆਰ. ਆਈ. ਸਭਾ ਜਰਮਨੀ ਦੇ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੇ ਦੱਸਿਆ ਕਿ ਚਾਰ ਦਿਨਾਂ ਦੇ ਦੌਰੇ ‘ਤੇ ਸਪੇਨ ਪਹੁੰਚ ਰਹੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਪੰਜਾਬ ਸਰਕਾਰ ਦੀ ਨੁੰਮਾਇੰਗੀ ਕਰਨਗੇ ਅਤੇ ਉਸ ਤੋਂ ਇਲਾਵਾ ਯੂਰਪ ਦੇ ਵੱਖ-ਵੱਖ ਦੇਸ਼ਾਂ ਇਟਲੀ, ਫਰਾਂਸ, ਜਰਮਨੀ, ਸਪੇਨ, ਬੈਲਜੀਅਮ ਵਿਚ ਵੱਸਦੇ ਪੰਜਾਬੀਆਂ ਨੂੰ ਮਿਲਕੇ ਉਨ੍ਹਾਂ ਨੂੰ ਪੰਜਾਬ ਵਿਚ ਕਾਰੋਬਾਰ ਖੋਲ੍ਹਣ ਲਈ ਉਤਿਸ਼ਾਹਿਤ ਕਰਨਗੇ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਯੂਰਪ ਵਿਚ ਵੱਸਦੇ ਪੰਜਾਬੀਆਂ ਵਿਚ ਭਾਰੀ ਉਤਸ਼ਾਹ ਹੈ ਅਤੇ ਸਪੇਨ ਪਹੁੰਚਣ ‘ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਵਫ਼ਦ ਨਾਲ ਬਾਲ ਮੁਕੰਦ ਸ਼ਰਮਾ ਚੇਅਰਮੈਨ ਤੇ ਮੈਨਿਜੰਗ ਡਾਇਰੈਕਟਰ, ਵਰਗੋ ਪ੍ਰਾਜੈਕਟ ਆਪਣੇ ਨਾਲ ਇਕ ਪ੍ਰਾਈਵੇਟ ਵਫ਼ਦ ਲੈ ਕੇ ਯੂਰਪ ਦਾ ਦੌਰਾ ਕਰਨਗੇ।

Add a Comment

Your email address will not be published. Required fields are marked *