ਸ਼ਹਿਨਾਜ਼ ਗਿੱਲ ਨੇ ਸ਼ੁਰੂ ਕੀਤੀ ਨਵੀਂ ਫ਼ਿਲਮ ਦੀ ਸ਼ੂਟਿੰਗ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੀ ਹੈ। ਸ਼ਹਿਨਾਜ਼ ਆਪਣੀ ਕੰਮਕਾਜੀ ਤੇ ਨਿੱਜੀ ਜ਼ਿੰਦਗੀ ਨਾਲ ਜੁੜੀ ਹਰ ਗੱਲ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੀ ਹੈ। ਇਸ ਵਿਚਾਲੇ ਸ਼ਹਿਨਾਜ਼ ਨੇ ਪ੍ਰਸ਼ੰਸਕਾਂ ਲਈ ਇਕ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ। ਸ਼ਹਿਨਾਜ਼ ਦੇ ਹੱਥ ਨਵੀਂ ਫ਼ਿਲਮ ਲੱਗੀ ਹੈ, ਜਿਸ ’ਚ ਉਹ ਬਾਲੀਵੁੱਡ ਅਦਾਕਾਰ ਵਰੁਣ ਸ਼ਰਮਾ ਨਾਲ ਨਜ਼ਰ ਆਉਣ ਵਾਲੀ ਹੈ।

ਇਸ ਫ਼ਿਲਮ ਦਾ ਨਾਂ ‘ਸਬ ਫਰਸਟ ਕਲਾਸ’ ਹੈ। ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ, ਜਿਸ ਦੀਆਂ ਦੋ ਤਸਵੀਰਾਂ ਸ਼ਹਿਨਾਜ਼ ਨੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਪਹਿਲੀ ਤਸਵੀਰ ’ਚ ਉਹ ਫ਼ਿਲਮ ਦੀ ਟੀਮ ਨਾਲ ਨਜ਼ਰ ਆ ਰਹੀ ਹੈ, ਉਥੇ ਦੂਜੀ ਤਸਵੀਰ ਉਸ ਨੇ ਕਲੈਪ ਬੋਰਡ ਦੀ ਸਾਂਝੀ ਕੀਤੀ ਹੈ, ਜਿਸ ’ਚ ਫ਼ਿਲਮ ਨੂੰ ਲੈ ਕੇ ਕੁਝ ਜਾਣਕਾਰੀ ਲਿਖੀ ਗਈ ਹੈ।

ਕਲੈਪ ਬੋਰਡ ’ਤੇ ਲਿਖਿਆ ਹੈ ਕਿ ਇਸ ਫ਼ਿਲਮ ਨੂੰ ਬਲਵਿੰਦਰ ਸਿੰਘ ਜੰਜੂਆ ਡਾਇਰੈਕਟ ਕਰ ਰਹੇ ਹਨ, ਜਿਸ ਨੂੰ ਜੀਓ ਸਟੂਡੀਓਜ਼, ਸਿਨੇ 1 ਸਟੂਡੀਓਜ਼ ਤੇ ਮੂਵੀ ਟੰਨਲ ਪ੍ਰੋਡਕਸ਼ਨਜ਼ ਵਲੋਂ ਸਾਂਝੇ ਤੌਰ ’ਤੇ ਪ੍ਰੋਡਿਊਸ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਦੀ ਰਿਲੀਜ਼ ਡੇਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਫ਼ਿਲਮ ਇਸੇ ਸਾਲ ਰਿਲੀਜ਼ ਹੋ ਸਕਦੀ ਹੈ।

Add a Comment

Your email address will not be published. Required fields are marked *