ਕੈਪਟਨ ਅਮਰਿੰਦਰ ਸਿੰਘ ਨੇ JP ਨੱਢਾ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ (ਪੀ.ਐੱਲ.ਸੀ.) ਦੇ ਮੁਖੀ ਅਮਰਿੰਦਰ ਸਿੰਘ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ‘ਚ ਸੋਮਵਾਰ ਨੂੰ ਇੱਥੇ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਪਹਿਲਾਂ ਅਮਰਿੰਦਰ ਸਿੰਘ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਅਮਰਿੰਦਰ ਸਿੰਘ ਅੱਜ ਸ਼ਾਮ ਤੱਕ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ।

ਦੱਸਣਯੋਗ ਹੈ ਕਿ ਹਾਲ ਹੀ ‘ਚ ਰੀੜ੍ਹ ਦੀ ਹੱਡੀ ਦੀ ਸਰਜਰੀ ਤੋਂ ਬਾਅਦ ਲੰਡਨ ਤੋਂ ਹਾਲ ‘ਚ ਪਰਤਣ ਤੋਂ ਬਾਅਦ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਸਿੰਘ ਨੇ 12 ਸਤੰਬਰ ਨੂੰ ਸ਼ਾਹ ਦੇ ਨਾਲ ਆਪਣੀ ਮੁਲਾਕਾਤ ਤੋਂ ਬਾਅਦ ਕਿਹਾ ਸੀ ਕਿ ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ, ਪੰਜਾਬ ‘ਚ ਨਸ਼ੀਲੇ ਪਦਾਰਥ-ਅੱਤਵਾਦ ਦੇ ਵਧਦੇ ਮਾਮਲਿਆਂ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਦੀ ਰੂਪਰੇਖਾ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਬਹੁਤ ਸਾਰਥਕ ਚਰਚਾ ਕੀਤੀ। 

Add a Comment

Your email address will not be published. Required fields are marked *