ਭਾਨਾ ਸਿੱਧੂ ਨੂੰ ਮਿਲੀ ਜ਼ਮਾਨਤ, ਹੋ ਗਿਆ ਵੱਡਾ ਇਕੱਠ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਕਾਕਾ ਸਿੰਘ ਸਿੱਧੂ ਉਰਫ ਭਾਨਾ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਬੀਤੇ ਦਿਨੀਂ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਇਕ ਮਹਿਲਾ ਟਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਦੋਸ਼ ’ਚ ਸੋਸ਼ਲ ਮੀਡੀਆ ਬਲਾਗਰ ਭਾਨਾ ਸਿੱਧੂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਭਾਨਾ ਸਿੱਧੂ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ। 

ਚੰਡੀਗੜ੍ਹ ਰੋਡ ਦੀ ਰਹਿਣ ਵਾਲੀ ਇੰਦਰਜੀਤ ਕੌਰ ਦੀ ਸ਼ਿਕਾਇਤ ’ਤੇ ਭਾਨਾ ਸਿੱਧੂ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਇੰਦਰਜੀਤ ਕੌਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦਾ ਮਾਡਲ ਟਾਊਨ ‘ਚ ਇਮੀਗ੍ਰੇਸ਼ਨ ਦਫ਼ਤਰ ਹੈ। ਉਹ ਲੋਕਾਂ ਨੂੰ ਵਿਦੇਸ਼ ਭੇਜਦੀ ਹੈ। ਜੇਕਰ ਕਿਸੇ ਦਾ ਵੀਜ਼ਾ ਕਿਸੇ ਕਾਰਨ ਰਿਫਿਊਜ਼ ਹੋ ਜਾਂਦਾ ਹੈ ਤਾਂ ਉਹ ਉਸ ਨੂੰ ਪੈਸੇ ਵਾਪਸ ਕਰ ਦਿੰਦੀ ਹੈ। ਉਸ ਦਾ ਕੁਝ ਲੋਕਾਂ ਨਾਲ ਲੈਣ-ਦੇਣ ਹੈ। ਇਸ ਲਈ ਸੋਸ਼ਲ ਮੀਡੀਆ ‘ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਾ ਭਾਨਾ ਸਿੱਧੂ ਅਕਸਰ ਉਸ ਨੂੰ ਫੋਨ ਕਰਦਾ ਹੈ ਅਤੇ ਟਰੈਵਲ ਏਜੰਟਾਂ ਨੂੰ ਧਮਕੀਆਂ ਦਿੰਦਾ ਹੈ ਕਿ ਜੇਕਰ ਉਨ੍ਹਾਂ ਨੇ ਪੈਸੇ ਵਾਪਸ ਨਾ ਕੀਤੇ ਤਾਂ ਉਹ ਉਸ ਦੇ ਘਰ ਦੇ ਬਾਹਰ ਧਰਨਾ ਦੇਣਗੇ। ਮੈਨੂੰ ਕੁਝ ਮਹੀਨੇ ਪਹਿਲਾਂ ਫੋਨ ਵੀ ਆਇਆ ਸੀ, ਜਿਸ ‘ਚ ਉਸ ਨੇ ਧਰਨਾ ਲਾਉਣ ਲਈ ਕਿਹਾ ਸੀ। 

ਇਸ ਮਗਰੋਂ ਮੋਬਾਇਲ ’ਤੇ 10 ਹਜ਼ਾਰ ਰੁਪਏ ਭੇਜਣ ਲਈ ਕਿਹਾ ਸੀ। ਇਸੇ ਤਰ੍ਹਾਂ ਮੁਲਜ਼ਮ ਨੇ ਮੈਨੂੰ ਦੁਬਾਰਾ ਫ਼ੋਨ ਕਰ ਕੇ ਕਿਹਾ ਕਿ ਉਸ ਕੋਲ ਕੁਝ ਲੋਕ ਆਏ ਹਨ, ਜਿਨ੍ਹਾਂ ਨੂੰ ਉਸ ਨੇ ਪੈਸੇ ਦੇਣੇ ਸਨ। ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਉਸ ਦੇ ਸਹੁਰੇ ਘਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਸ ਨੂੰ ਸ਼ਿਕਾਇਤ ਕਰਨ ਦੀ ਧਮਕੀ ਵੀ ਦਿੱਤੀ। ਉਸ ਨੂੰ ਕੁਝ ਨਹੀਂ ਹੋਵੇਗਾ, ਉਹ ਪੁਲਸ ਤੋਂ ਨਹੀਂ ਡਰਦਾ। ਔਰਤ ਨੇ ਪੁਲਸ ਨੂੰ ਦੱਸਿਆ ਕਿ ਉਸ ਨੂੰ ਬਲੈਕਮੇਲ ਕਰਨ ਵਾਲੇ ਮੁਲਜ਼ਮ ਤੋਂ ਖਤਰਾ ਹੈ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ। ਦੂਜੇ ਪਾਸੇ ਸਾਂਝੇ ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਦਾ ਕਹਿਣਾ ਹੈ ਕਿ ਮੁਲਜ਼ਮ ਖ਼ਿਲਾਫ਼ ਬਲੈਕਮੇਲਿੰਗ ਦਾ ਕੇਸ ਦਰਜ ਕਰ ਕੇ ਫੜ੍ਹਿਆ ਗਿਆ ਸੀ।

Add a Comment

Your email address will not be published. Required fields are marked *