2 ਦੋਸਤਾਂ ਨੇ ਰਲ਼ ਕੇ ਕੀਤਾ ਨੌਜਵਾਨ ਦਾ ਕਤਲ ਪੁਲਸ ਨੇ ਕੀਤੇ ਵੱਡੇ ਖ਼ੁਲਾਸੇ

ਬਠਿੰਡਾ : ਬਠਿੰਡਾ ਪੁਲਸ ਨੇ ਸ਼ੁੱਕਰਵਾਰ ਨੂੰ ਨੌਜਵਾਨ ਦੇ ਕਤਲ ਦੇ ਦੋਸ਼ ਵਿਚ 2 ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਨੇ ਉਸ ਦਾ ਕਤਲ ਕਰ ਕੇ ਲਾਸ਼ ਨੂੰ ਵਰਾਂਡੇ ਵਿਚ ਹੀ ਦੱਬ ਦਿੱਤਾ ਸੀ। ਵਾਰਦਾਤ ਦਾ ਖ਼ੁਲਾਸਾ ਉਦੋਂ ਹੋਇਆ ਸੀ ਜਦੋਂ ਆਲੇ-ਦੁਆਲੇ ਦੇ ਲੋਕਾਂ ਨੇ ਬਦਬੋ ਆਉਣ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਸੀ। ਪੁਲਸ ਨੇ ਇਸ ਮਾਮਲੇ ਵਿਚ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਡੀ.ਐੱਸ.ਪੀ. ਮੋਹਿਤ ਅੱਗਰਵਾਲ ਨੇ ਦੱਸਿਆ ਕਿ ਮ੍ਰਿਤਕ ਹਰਸ਼ਦੀਪ (21) 17 ਜਨਵਰੀ ਤੋਂ ਲਾਪਤਾ ਸੀ। ਇਸ ਬਾਰੇ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਸੀ। ਇਸ ਵਿਚਾਲੇ ਇਲਾਕੇ ਦੇ ਲੋਕਾਂ ਨੇ ਬਦਬੋ ਆਉਣ ਤੋਂ ਬਾਅਦ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਬਰਾਮਦ ਕੀਤੀ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਅਸੀਂ ਅਗਲੇਰੀ ਜਾਂਚ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਹਰਸ਼ਦੀਪ ਨੂੰ ਉਸ ਦੇ ਦੋਸਤ ਗੁਰਪਿੰਦਰ ਸਿੰਘ ਨੇ ਆਪਣੇ ਇਕ ਹੋਰ ਦੋਸਤ ਬਲਜੀਤ ਸਿੰਘ ਨਾਲ ਮਿੱਲ ਕੇ ਗਲਾ ਘੁੱਟ ਕੇ ਮਾਰਿਆ ਸੀ। ਇਸ ਮਗਰੋਂ ਹਰਸ਼ਦੀਪ ਦੀ ਲਾਸ਼ ਨੂੰ ਘਰ ਦੇ ਵਰਾਂਡੇ ਵਿਚ ਹੀ ਦੱਬ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Add a Comment

Your email address will not be published. Required fields are marked *