ਸੜਕੀ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਪੁਲਸ ਮੁਲਾਜ਼ਮਾਂ ਦੇ ਘਰ ਪੁੱਜੇ ਡਿਪਟੀ ਸਪੀਕਰ

ਦੀਨਾਨਗਰ : ਜਲੰਧਰ-ਪਠਾਨਕੋਟ ਹਾਈਵੇਅ ‘ਤੇ ਬੀਤੀ ਰਾਤ ਪਿੰਡ ਈਮਾਨ ਮਾਂਗਟ (ਮੁਕੇਰੀਆਂ) ਨੇੜੇ ਧੁੰਦ ਕਾਰਨ ਪੁਲਸ ਮੁਲਾਜ਼ਮਾਂ ਦੀ ਬੱਸ ਸੜਕ ‘ਤੇ ਖੜ੍ਹੇ ਟਰੱਕ ਨਾਲ ਟਕਰਾ ਗਈ ਸੀ। ਇਸ ਦੌਰਾਨ ਹਾਦਸੇ ‘ਚ ਗੁਰਦਾਸਪੁਰ ਦੇ 2 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚ ਮਹਿਲਾ ਕਾਂਸਟੇਬਲ ਸ਼ਾਲੂ ਰਾਣਾ ਵਾਸੀ ਨਿਊ ਲਿੱਤਰ ਕਲੋਨੀ ਅਤੇ ਬੱਸ ਦਾ ਡਰਾਈਵਰ ਗੁਰਪ੍ਰੀਤ ਸਿੰਘ ਗੋਪੀ ਵਾਸੀ ਅਮੀਪੁਰ ਸ਼ਾਮਲ ਸੀ।

ਗਣਤੰਤਰ ਦਿਹਾੜੇ ਮੌਕੇ ਗੁਰਦਾਸਪੁਰ ਪਹੁੰਚੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਰੋੜੀ ਵੱਲੋਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸ਼ਾਲੂ ਰਾਣਾ ਦੇ ਘਰ ਪੁਹੰਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਉਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਦੌਰਾਨ ਵੀ ਪੰਜਾਬ ਸਰਕਾਰ ਤੁਹਾਡੇ ਨਾਲ ਹੈ। ਇਹ ਜੋ ਸੜਕ ਹਾਦਸਾ ਹੋਇਆ ਸੀ, ਬਹੁਤ ਭਿਆਨਕ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹਮੇਸ਼ਾ ਸ਼ਹੀਦ ਪਰਿਵਾਰਾਂ ਦੀ ਸਹਾਇਤਾ ਲਈ ਹਰ ਵੇਲੇ ਵਚਨਬੱਧ ਹੈ। ਇਸ ਮੌਕੇ ਚੇਅਰਮੈਨ ਰਮਨ ਬਹਿਲ, ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾਕਟਰ ਹਿਮਾਂਸ਼ੂ ਅਗਰਵਾਲ, ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਕੁਮਾਰ ਦਾਯਮਾ ਸਮੇਤ ਵੱਡੀ ਗਿਣਤੀ ਵਿਚ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।

Add a Comment

Your email address will not be published. Required fields are marked *