ਅਮਰੀਕਾ ਦੇ ਲਾਸ ਏਂਜਲਸ ‘ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ

ਲਾਸ ਏਂਜਲਸ : ਅਮਰੀਕਾ ਦੇ ਲਾਸ ਏਂਜਲਸ ਵਿੱਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ| ਪੁਲਸ ਨੇ ਇਸ ਨੂੰ ਕਤਲ ਤੋਂ ਬਾਅਦ ਖੁਦਕੁਸ਼ੀ ਦਾ ਮਾਮਲਾ ਦੱਸਿਆ ਹੈ। ਲਾਸ ਏਂਜਲਸ ਪੁਲਸ ਵਿਭਾਗ ਨੇ ਸੋਸ਼ਲ ਮੀਡੀਆ ‘ਤੇ ਇੱਕ ਬਿਆਨ ਸਾਂਝਾ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਨੇ ਲੇਰਡੋ ਐਵੇਨਿਊ ਦੇ 11600 ਬਲਾਕ ਵਿੱਚ ਗੋਲੀਬਾਰੀ ਦੀ ਰਿਪੋਰਟ ਮਗਰੋੰ ਸ਼ਾਮ 7 ਵਜੇ ਤੋਂ ਪਹਿਲਾਂ ਘਟਨਾ ਵਾਲੀ ਥਾਂ ‘ਤੇ ਜਵਾਬ ਦਿੱਤਾ। 

ਪੁਲਸ ਨੇ ਕਿਹਾ ਕਿ ਚਾਰ ਲੋਕਾਂ ਨੂੰ ਮੌਕੇ ‘ਤੇ ਮ੍ਰਿਤਕ ਐਲਾਨ ਦਿੱਤਾ ਗਿਆ ਸੀ ਅਤੇ ਜਾਂਚਕਰਤਾਵਾਂ ਅਨੁਸਾਰ ਇਹ ਖੁਦਕੁਸ਼ੀ ਤੋਂ ਬਾਅਦ ਕਤਲ ਦਾ ਮਾਮਲਾ ਸੀ। ਮ੍ਰਿਤਕਾਂ ਬਾਰੇ ਅਜੇ ਤੱਕ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ ਗਈ ਹੈ ਅਤੇ ਨਾ ਹੀ ਇਹ ਦੱਸਿਆ ਗਿਆ ਹੈ ਕਿ ਗੋਲੀਬਾਰੀ ਕਿਉਂ ਕੀਤੀ ਗਈ।

Add a Comment

Your email address will not be published. Required fields are marked *