ਪ੍ਰਸਿੱਧ ਗਾਇਕ ਬਲਵੀਰ ਸਿੰਘ ਚੋਟੀਆਂ ਆਮ ਆਦਮੀ ਪਾਰਟੀ ਜਿਲ੍ਹਾ ਬਠਿੰਡਾ ਦੇ ਐਸ ਸੀ ਵਿੰਗ ਪ੍ਰਧਾਨ ਨਿਯੁਕਤ

  • ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਐਸ ਸੀ ਵਿੰਗ ਨਿਭਾਏਗਾ ਅਹਿਮ ਰੋਲ – ਚੋਟੀਆਂ

ਬਠਿੰਡਾ -ਗੌਰਵ ਕਾਲੜਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਜਥੇਬੰਦਕ ਢਾਂਚੇ ਨੁੰ ਮਜਬੂਤ ਕਰਦਿਆਂ ਹੋਇਆ ਆਮ ਆਦਮੀ ਪਾਰਟੀ ਦੇ ਵੱਖ ਵੱਖ ਵਿੰਗਾਂ ਵਿੱਚ ਵਿਸਥਾਰ ਕਰਦਿਆਂ ਹੋਇਆ ਆਮ ਆਦਮੀ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਲਿਸਟ ਜਾਰੀ ਕੀਤੀ ਗਈ ਹੈ। ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਹਿ ਸੂਬਾ ਪ੍ਰਧਾਨ ਬੁੱਧਰਾਮ ਅਤੇ ਪੰਜਾਬ ਇੰਚਾਰਜ ਸੰਦੀਪ ਪਾਠਕ ਵੱਲੋਂ ਇੱਕ ਲਿਸਟ ਜਾਰੀ ਕੀਤੀ ਗਈ ਹੈ ਜਿਸ ਵਿੱਚ ਵੱਖ ਵੱਖ ਜਿਲ੍ਹਿਆਂ ਦੇ ਅਹੁਦੇਦਾਰ ਐਲਾਨੇ ਗਏ ਹਨ। ਇਸ ਤਹਿਤ ਪੰਜਾਬੀ ਕਲਾਕਾਰ ਅਤੇ ਆਮ ਆਦਮੀ ਪਾਰਟੀ ਦੀ ਸਰਗਰਮ ਆਗੂ ਬਲਵੀਰ ਸਿੰਘ ਚੋਟੀਆਂ ਨੂੰ ਜਿਲ੍ਹਾ ਬਠਿੰਡਾ ਦੇ ਐਸਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਬਲਵੀਰ ਸਿੰਘ ਚੋਟੀਆਂ ਦੇ ਜਿਲ੍ਹਾ ਪ੍ਰਧਾਨ ਬਣਨ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਉਹਨਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਧਾਨ ਬਲਵੀਰ ਸਿੰਘ ਚੋਟੀਆਂ ਨੇ ਪਾਰਟੀ ਵੱਲੋਂ ਦਿੱਤੀ ਜਿ਼ੰਮੇਵਾਰੀ ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਇੰਚਾਰਜ ਸੰਦੀਪ ਪਾਠਕ ਅਤੇ ਸਹਿ ਪ੍ਰਧਾਨ ਬੁੱਧਰਾਮ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜੋ ਜਿੰਮੇਵਾਰੀ ਉਹਨਾਂ ਨੂੰ ਸੌਪੀ ਗਈ ਹੈ ਉਹ ਉਸਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਐਸ ਸੀ ਵਿੰਗ ਅਹਿਮ ਭੂਮਿਕਾ ਅਦਾ ਕਰੇਗੀ। ਮਹਿਕ ਏ ਵਤਨ ਦੇ ਸੰਪਾਦਕ ਹਰਦੇਵ ਬਰਾੜ ਨਿਊਜ਼ੀਲੈਂਡ, ਪ੍ਰਸਿੱਧ ਗਾਇਕ ਹਰਦੇਵ ਮਾਹੀਨੰਗਲ ਅਤੇ ਕਾਲਾ ਬਰਾੜ ਜੀ ਵੱਲੋਂ ਉਹਨਾਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਬਲਵੀਰ ਸਿੰਘ ਚੋਟੀਆਂ ਆਪਣੇ ਕੰਮਾਂ ਪ੍ਰਤੀ ਇੰਝ ਹੀ ਇਮਾਨਦਾਰ ਰਹਿਣਗੇ। ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦਿਆਂ ਦੇ ਵਰਕਰਾਂ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Add a Comment

Your email address will not be published. Required fields are marked *