PTI ਆਗੂ ਸਨਮ ਜਾਵੇਦ ਅੱਗਜ਼ਨੀ ਦੇ ਨਵੇਂ ਮਾਮਲੇ ‘ਚ ਗ੍ਰਿਫ਼ਤਾਰ

ਲਾਹੌਰ : ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਉਮੀਦਵਾਰ ਸਨਮ ਜਾਵੇਦ ਖਾਨ ਨੂੰ ਸੋਮਵਾਰ ਨੂੰ ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਦਫ਼ਤਰ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ। ਪਟੀਸ਼ਨ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਉਸ ਨੂੰ ਇਕ ਹੋਰ ਮਾਮਲੇ ਵਿਚ ਜਾਂਚ ਕਰ ਰਹੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਪੁਲਸ ਸੂਤਰਾਂ ਮੁਤਾਬਕ ਪਿਛਲੇ ਸਾਲ 9 ਮਈ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਪੀ.ਟੀ.ਆਈ ਦੇ ਸੰਸਥਾਪਕ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਭੜਕੇ ਦੰਗਿਆਂ ਦੌਰਾਨ ਲਾਹੌਰ ਦੇ ਸ਼ਾਦਮਾਨ ਪੁਲਸ ਸਟੇਸ਼ਨ ‘ਚ ਸਨਮ ਖ਼ਿਲਾਫ਼ ਅੱਗਜ਼ਨੀ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਸੀ। 

ਪੀ.ਟੀ.ਆਈ ਦਾ ਇਹ ਆਗੂ ਪਹਿਲਾਂ ਪਾਰਟੀ ਦੇ ਸੋਸ਼ਲ ਮੀਡੀਆ ਵਰਕਰ ਵਜੋਂ ਕਾਫੀ ਮਸ਼ਹੂਰ ਸੀ। ਸਨਮ ਨੂੰ ਸ਼ਾਦਮਾਨ ਥਾਣੇ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਅੱਜ ਅਦਾਲਤ ਨੇ ਸ਼ਹਿਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਪਾਰਟੀ ਦੇ ਦਫ਼ਤਰ ਨੂੰ ਸਾੜਨ ਦੇ ਮਾਮਲੇ ਵਿੱਚ ਮਾਡਲ ਟਾਊਨ ਪੁਲਸ ਦੁਆਰਾ ਦਰਜ ਕੀਤੇ ਗਏ ਕੇਸ ਵਿਰੁੱਧ ਸਨਮ ਦੁਆਰਾ ਦਾਇਰ ਜ਼ਮਾਨਤ ਪਟੀਸ਼ਨ ‘ਤੇ ਵਕੀਲਾਂ ਦੀਆਂ ਦਲੀਲਾਂ ਪੂਰੀਆਂ ਕਰਨ ਤੋਂ ਬਾਅਦ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਸਨਮ ਨੇ ਆਗਾਮੀ 08 ਫਰਵਰੀ ਦੀਆਂ ਚੋਣਾਂ ਵਿੱਚ ਲਾਹੌਰ ਤੋਂ ਪੀਐਮਐਲ-ਐਨ ਦੀ ਸੀਨੀਅਰ ਮੀਤ ਪ੍ਰਧਾਨ ਮਰੀਅਮ ਨਵਾਜ਼ ਅਤੇ ਸਾਬਕਾ ਨੈਸ਼ਨਲ ਅਸੈਂਬਲੀ ਸਪੀਕਰ ਅਯਾਜ਼ ਸਾਦਿਕ ਵਿਰੁੱਧ ਚੋਣ ਲੜਨ ਦਾ ਐਲਾਨ ਕੀਤਾ ਹੈ। ਹਾਲਾਂਕਿ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ) ਨੇ ਉਨ੍ਹਾਂ ਦੀ ਨਾਮਜ਼ਦਗੀ ਨੂੰ ਰੱਦ ਕਰ ਦਿੱਤਾ ਸੀ। ਇਸ ‘ਤੇ ਉਸ ਨੇ ਲਾਹੌਰ ਹਾਈ ਕੋਰਟ (ਐੱਲ.ਐੱਚ.ਸੀ.) ਦੇ ਅਪੀਲੀ ਟ੍ਰਿਬਿਊਨਲ ‘ਚ ਰਿਟਰਨਿੰਗ ਅਫਸਰ (ਆਰ.ਓ.) ਨੂੰ ਚੁਣੌਤੀ ਦਿੱਤੀ ਸੀ।

Add a Comment

Your email address will not be published. Required fields are marked *